Home Punjab ਵੋਟਿੰਗ ਪ੍ਰਤੀਸ਼ਤ ਵਧਾਉਣ ਲਈ ਮਾਈਕ੍ਰੋ ਪਲਾਨਿੰਗ ਜ਼ਰੂਰੀ – ਨਿਕਾਸ ਕੁਮਾਰ

ਵੋਟਿੰਗ ਪ੍ਰਤੀਸ਼ਤ ਵਧਾਉਣ ਲਈ ਮਾਈਕ੍ਰੋ ਪਲਾਨਿੰਗ ਜ਼ਰੂਰੀ – ਨਿਕਾਸ ਕੁਮਾਰ

25
0


ਅੰਮਿ੍ਰਤਸਰ, 29 ਅਪ੍ਰੈਲ (ਅਨਿਲ – ਸੰਜੀਵ) : ਚੋਣਾਂ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਚੋਣ ਪ੍ਰਬੰਧਾਂ ਵਿੱਚ ਕੋਈ ਕਸਰ ਨਹੀਂ ਛੱਡੇਗਾ ਅਤੇ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕਰ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹੇ ਦੀ ‘ਸਵੀਪ’ ਕੋਰ ਕਮੇਟੀ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਸਬੰਧੀ ਰੱਖੀ ਗਈ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕਹੇ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ 70 ਪ੍ਰਤੀਸ਼ਤ ਵੋਟਿੰਗ ਦਾ ਟੀਚਾ ਮਿੱਥਿਆ ਗਿਆ ਹੈ, ਪਰ ਇਸ ਟੀਚੇ ਦੀ ਪ੍ਰਾਪਤੀ ਤਾਂ ਹੀ ਕੀਤੀ ਜਾ ਸਕਦੀ ਹੈ, ਜੇਕਰ ਹਰ ਬੂਥ ਪੱਧਰ ਤੇ ਮਾਇਕ੍ਰੋ ਪਲਾਨਿੰਗ ਕੀਤੀ ਜਾਵੇ ਅਤੇ ਵਿਆਪਕ ਗਤੀਵਿਧੀਆਂ ਕਰਵਾਈਆਂ ਜਾਣ। ਉਹਨਾ ਸਮੂਹ ਸਹਾਇਕ ਰਿਟ੍ਰਨਿੰਗ ਅਫ਼ਸਰਾਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਉਹ ਹਰ ਬੀ.ਐਲ.ਓ. ਰਾਹੀਂ ਬੂਥ ਪੱਧਰੀ ਸਵੀਪ ਗਤੀਵਿਧੀਆਂ ਕਰਵਾਈਆਂ ਜਾਣੀਆਂ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਹਾਲੇ ਵੀ ਸਾਡੇ ਕੋਲ ਵਕਤ ਹੈ ਜਿਸ ਵਿੱਚ ਅਸੀਂ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਸਕਦੇ ਹਾਂ। ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਚੋਣ ਕਮਿਸ਼ਨ ਵਲੋਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਹਨਾਂ ਦੀ ਜਾਣਕਾਰੀ ਉਹਨਾਂ ਤੱਕ ਪੁੱਜਦਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵੋਟ ਦੇਸ਼ ਦੇ ਹਰ ਨਾਗਰਿਕ ਦਾ ਜਮੂਹਰੀ ਹੱਕ ਹੈ ਅਤੇ ਇਸਦਾ ਉੱਚਿਤ ਉਪਯੋਗ ਦੇਸ਼ ਦੇ ਲੋਕਤਾਂਤਰਿਕ ਢਾਂਚੇ ਨੂੰ ਹੋਰ ਮਜਬੂਤੀ ਪ੍ਰਦਾਨ ਕਰ ਸਕਦਾ ਹੈ।ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਲੋਂ ਕਰਵਾਈਆਂ ਜਾ ਰਹੀਆਂ ਨਿਵੇਕਲੀਆਂ ਸਵੀਪ ਗਤੀਵਿਧੀਆਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਵੀਪ ਗਤੀਵਿਧੀਆਂ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦੂਜੀ ਵਾਰ ਅੱਵਲ ਰਿਹਾ ਹੈ, ਜੋ ਸਾਰੀਆਂ ਲਈ ਮਾਣ ਵਾਲੀ ਗੱਲ ਹੈ। ਉਹਨਾਂ ਇਸ ਕਾਮਯਾਬੀ ਲਈ ਵਿਧਾਨ ਸਭਾ ਹਲਕਾ ਪੱਧਰ ਦੀਆਂ ਸਾਰੀਆਂ ਟੀਮਾਂ ਨੂੰ ਮੁਬਾਰਕਬਾਦ ਦਿੱਤੀ। ਸ਼੍ਰੀ ਕੁਮਾਰ ਨੇ ਕਿਹਾ ਕਿ ਸੂਚਾਨਾ ਤਕਨੀਕ ਦੇ ਯੁਗ ਵਿੱਚ ਸੋਸ਼ਲ ਮੀਡੀਆ ਦਾ ਸਾਡੇ ਜੀਵਨ ਵਿੱਚ ਅਹਿਮ ਯੋਗਦਾਨ ਹੈ ਅਤੇ ਇਸਦੀ ਪਹੁੰਚ ਸਾਰੇ ਵੋਟਰਾਂ ਤੱਕ ਹੈ। ਉਹਨਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਜ਼ਿਲ੍ਹੇ ਚੋਣ ਦਫ਼ਤਰ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਅਕਾਉਂਟਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸ਼ੇਅਰ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਚੋਣਾਂ ਦੇ ਇਸ ਪਰਵ ਵਿੱਚ ਸਾਰੇ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੀਟਿੰਗ ਵਿੱਚ ਜਿਲੵਾ ਵਿਕਾਸ ਅਤੇ ਪੰਚਾਇਤ ਅਫ਼ਸਰ ਡਾ.ਸੰਦੀਪ ਮਲਹੋਤਰਾ, ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਾਜੇਸ਼ ਕੁਮਾਰ, ਜਿਲੵਾ ਸਮਾਜਿਕ ਸੁਰੱਖਿਆ ਅਫ਼ਸਰ ਮੀਨਾ ਦੇਵੀ, ਡਿਪਟੀ ਡੀ.ਈ.ਓ.ਇੰਦੂ ਬਾਲਾ ਮੰਗੋਤਰਾ, ਜ਼ਿਲ੍ਹਾ ਸੋਸ਼ਲ ਮੀਡੀਆ ਟੀਮ ਇੰਚਾਰਜ ਪ੍ਰੋ.ਸੰਦੀਪ ਕੁਮਾਰ ਸ਼ਰਮਾ, ਜ਼ਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਪੰਕਜ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here