Home Punjab ਸੰਵੇਦਨਸ਼ੀਲ ਬੂਥਾਂ ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵੇਦਨਸ਼ੀਲ ਬੂਥਾਂ ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ

28
0


ਅੰਮ੍ਰਿਤਸਰ 30 ਅਪ੍ਰੈਲ (ਅਨਿਲ – ਸੰਜੀਵ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇੰਦਰੀ ਵਿਧਾਨ ਸਭਾ ਹਲਕੇ ਦੇ ਵਲਨਰੇਬਲ ਅਤੇ ਸੰਵੇਦਨਸ਼ੀਲ ਬੂਥਾਂ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਸਰਕਾਰ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਭੈਅ,ਲਾਲਚ ਅਤੇ ਡਰ ਤੋਂ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌ ਕਰਨੀ ਚਾਹੀਦੀ ਹੈ।ਉਹਨਾਂ ਮੀਟਿੰਗ ਵਿੱਚ ਹਾਜ਼ਰ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ ਅਤੇ ਈ ਵਿਿਜ਼ਲ ਐਪ ਡਾਊਨਲੋਡ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ।ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਜੁਗਰਾਜ ਸਿੰਘ ਪੰਨੂ,ਸੈਕਟਰ ਅਫ਼ਸਰ ਪਰਮਿੰਦਰ ਸਿੰਘ, ਬੀ ਐਲ ਓ ਸ਼ੁਭਲਤਾ,ਮਨਪ੍ਰੀਤ ਸਿੰਘ ਅਤੇ ਬੀ ਐਲ ਓ ਬਲਵਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here