ਜਗਰਾਉਂ, 30 ਅਪ੍ਰੈਲ ( ਭਗਵਾਨ ਭੰਗੂ, ਰੋਹਿਤ ਗੋਇਲ )-ਪਾਰਟੀ ਹਾਈਕਮਾਂਡ ਵੱਲੋਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਸਾਬਕਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੀ ਅਗਵਾਈ ਹੇਠ ਜਗਰਾਓਂ ਵਿਖੇ ਲੱਡੂ ਵੰਡੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਇਲਾਕੇ ਦੇ ਵਰਕਰਾਂ ਨੇ ਅਮਰਿੰਦਰ ਸਿੰਘ ਨੂੰ ਖੁਦ ਅੱਗੇ ਆ ਕੇ ਰਾਜਾ ਵੜਿੰਗ ਦੀ ਚੋਣ ਮੁਹਿੰਮ ਨੂੰ ਸੰਭਾਲਣ ਦਾ ਭਰੋਸਾ ਦਿੱਤਾ। ਇਸ ਮੌਕੇ ਗਾਲਿਬ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਾਂਗਰਸ ਦੀ ਲਹਿਰ ਚੱਲ ਰਹੀ ਹੈ। ਮੌਜੂਦਾ ਸੱਤਾਧਾਰੀ ਪਾਰਟੀ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ। ਲੁਧਿਆਣਾ ਹਲਕੇ ਤੋਂ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਰਿਕਾਰਡ ਵੋਟਾਂ ਨਾਲ ਜਿੱਤਾ ਕੇ ਭੋਜਿਆ ਜਾਵੇਗਾ। ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਬਲਾਕ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਕੰਟਰੀ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਕੌਂਸਲਰ ਅਮਨ ਕਪੂਰ ਬੌਬੀ, ਸਰਪੰਚ ਸਰਵਜੀਤ ਸਿੰਘ ਸ਼ੇਰਪੁਰ ਕਲਾਂ, ਅਮਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਦਰਸ਼ਨ ਸਿੰਘ ਡਾਂਗੀਆ, ਸਰਪੰਚ ਜਗਜੀਤ ਸਿੰਘ ਕਾਉਂਕੇ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ, ਸਰਪੰਚ ਲਾਲੀ ਅਲੀਗੜ੍ਹ, ਸਰਪੰਚ ਸੁਖਜੀਤ ਸਿੰਘ ਅਖਾੜਾ, ਪ੍ਰੀਤਮ ਸਿੰਘ ਅਖਾੜਾ, ਸਤਿੰਦਰਜੀਤ ਸਿੰਘ ਤਤਲਾ, ਕੌਂਸਲਰ ਵਿਕਰਮ ਜੱਸੀ, ਕੌਂਸਲਰ ਜਰਨੈਲ ਸਿੰਘ ਲੋਹਟ, ਸਰਪੰਚ ਕਰਮਜੀਤ ਸਿੰਘ ਦੇਹੜਕਾ, ਸਰਪੰਚ ਕਿੰਦਾ ਗਗੜਾ, ਸਰਪੰਚ ਗੁਰਪ੍ਰੀਤ ਸਿੰਘ ਗੁਰੂਸਰ, ਸਰਪੰਚ ਚਰਨਪ੍ਰੀਤ ਸਿੰਘ ਕੋਠੇ ਜੀਵਾ, ਸਰਪੰਚ ਕੁਲਦੀਪ ਸਿੰਘ ਕੋਠੇ ਸ਼ੇਰਜੰਗ, ਕੁਲਦੀਪ ਸਿੰਘ ਬੋਤਲਵਾਲਾ, ਕਲਵੰਤ ਸਿੰਘ ਡਾਂਗੀਆ, ਸਿਮਰਨ ਮੱਲਾ, ਦਰਸ਼ਨ ਗਾਲਿਬ, ਭਵਨਜੀਤ ਕਮਾਲਪੁਰ, ਜਸਵਿੰਦਰ ਸਿੰਘ ਚੀਮਾ, ਰਣਜੋਧ ਸਿੰਘ ਆਦਿ ਹਾਜ਼ਰ ਸਨ।