ਅੰਮ੍ਰਿਤਸਰ 30 ਅਪ੍ਰੈਲ (ਅਸ਼ਵਨੀ – ਮੁਕੇਸ਼) : ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ 019 ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਵੱਲੋ ਅੱਜ ਸਕੰਸਸਸ ਸੁਲਤਾਨਵਿੱਡ ਤੋਂ ਸੁਲਤਾਨਵਿੰਡ ਪਿੰਡ ਵਿੱਚ ਰੈਲੀ ਕੱਢੀ ਗਈ ਜਿਸ ਨੂੰ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਤ ਕੀਤਾ ਗਿਆ ਇਸ ਮੋਕੇ ਸ੍ਰੀਮਤੀ ਗੁਰਿੰਦਰ ਕੋਰ ਪ੍ਰਿੰਸੀਪਲ ਨੇ ਵੱਖ ਵੱਖ ਸਕੂਲਾਂ ਤੋ ਆਏ ਅਧਿਆਪਕਾ ਨੂੰ ਜੀ ਆਇਆਂ ਆਖਿਆ ਇਸ ਮੌਕੇ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਆਪਣੇ ਸੰਬੋਧਨ ਵਿੱਚ ਸਹਾਇਕ ਨੋਡਲ ਅਫ਼ਸਰ ਪ੍ਰਦੀਪ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨੈ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੋਕੇ ਜਸਵਿੰਦਰ ਸਿੰਘ ਡੇਡੀਕੇਟ ਏ ਈ. ਆਰ ੳ ਨੇ ਕਿਹਾ ਕਿ ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ, ਇਸ ਮੌਕੇ ਵਿਿਦਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਇਸ ਮੌਕੇ ਸਰਨਜੀਤ , ਮਨਦੀਪ , ਮਨਪ੍ਰੀਤ ਕੌਰ, ਕੇਵਲ ਕਿ੍ਰਸਨ ,ਸੁਖਦੇਵ ਸਿੰਘ, ਸ਼ੁਭ ਕਿਰਨ ,ਇਕਬਾਲ,ਦਵਿੰਦਰ ਸਿੰਘ ਵੀ ਹਾਜ਼ਰ ਸਨ।