Home crime ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜੇ ਭਾਈ ਬਲਵਿੰਦਰ ਸਿੰਘ ਦਾ ਬੇਰਹਿਮੀ ਨਾਲ...

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜੇ ਭਾਈ ਬਲਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ

42
0


ਬਟਾਲਾ, 1 ਮਈ ( ਭਗਵਾਨ ਭੰਗੂ, ਜਗਰੂਪ ਸੋਹੀ)-ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ਤੇ ਬੀਤੀ ਰਾਤ ਕਤਲ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਸੇਵਾਦਾਰ ਵੱਲੋਂ ਹੀ ਬਾਬੇ ਦਾ ਕਤਲ ਕੀਤਾ ਗਿਆ ਹੋ ਸਕਦਾ ਹੈ।ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਕਸਬਾ ਘੁਮਾਣ ਦੇ ਗੁਰਦਵਾਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ। ਜਾਣਕਾਰੀ ਅਨੁਸਾਰ ਉਹਨਾਂ ਦਾ ਘਰ ਵੀ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਸੀ। ਉਨਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਅਤੇ ਖੂਨ ਨਾਲ ਲੱਥ ਪੱਥ ਮ੍ਰਿਤਕ ਦੇਹ ਮਿਲੀ। ਕਤਲ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲੀ ਹੋਈ ਹੈ। ਪੁਲਿਸ ਵੱਲੋਂ ਉਹਨਾਂ ਦੀ ਮ੍ਰਿਤਕ ਦੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ, ਉੱਥੇ ਹੀ ਘਟਨਾ ਨਾਲ ਸੰਬੰਧਿਤ ਇੱਕ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹੱਥ ਲੱਗੀ ਹੈ।

LEAVE A REPLY

Please enter your comment!
Please enter your name here