ਚੰਡੀਗੜ੍ਹ, 1 ਮਈ ( ਭਗਵਾਨ ਭੰਗੂ)-ਸੰਗਰੂਰ ਤੋਂ ਟਿਕਟ ਨਾ ਮਿਲਣ ਕਾਰਣ ਨਾਰਾਜ਼ ਹੋਏ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਗੋਲਡੀ ਖੰਗੂੜਾ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਧੂਰੀ, ਸੰਗਰੂਰ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਗੋਲਡੀ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਹ ਸੰਗਰੂਰ ਲੋਕ ਸਭਾ ਸੀਟ ਤੋਂ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਉਣ ਕਾਰਣ ਨਾਰਾਜ਼ ਸਨ।