Home ਖੇਤੀਬਾੜੀ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ...

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ – ਡਿਪਟੀ ਕਮਿਸ਼ਨਰ

42
0


ਤਰਨ ਤਾਰਨ, 01 ਮਈ (ਅਨਿਲ – ਸੰਜੀਵ) : ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ 30 ਅਪ੍ਰੈਲ ਤੱਕ 6,16,054 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 5,91,669 ਮੀਟ੍ਰਿਕ ਟਨ ਕਣਕ ਦੀ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1119 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਅਪ੍ਰੈਲ ਤੱਕ ਪਨਗਰੇਨ ਏਜੰਸੀ ਵੱਲੋਂ 1,92,128 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,58,675 ਮੀਟ੍ਰਿਕ ਟਨ, ਪਨਸਪ ਵੱਲੋਂ 1,22,564 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 89,415 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 22,009 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ 6878 ਮੀਟ੍ਰਿਕ ਟਨ ਕਣਕ ਦੀ ਖਰੀਦ ਵਪਾਰੀਆਂ ਵੱਲੋਂ ਕੀਤੀ ਗਈ ਹੈ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ 30 ਅਪ੍ਰੈਲ ਤੱਕ 1,73,798 ਮੀਟ੍ਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।

LEAVE A REPLY

Please enter your comment!
Please enter your name here