Home Political ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ...

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

37
0

ਮਾਲੇਰਕੋਟਲਾ 2 ਮਈ ( ਸੰਜੀਵ ਗੋਇਲ, ਅਨਿਲ ਕੁਮਾਰ)-ਜ਼ਿਲ੍ਹੇ ਮਾਲੇਰਕੋਟਲਾ ਅਧੀਨ ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਅਤੇ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਲਈ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਭਾਰਤ ਚੋਣ ਕਮਿਸ਼ਨ ਦੇ ਈ.ਵੀ.ਐਮ.ਮੈਨੇਜਮੈਂਟ ਸਿਸਟਮ ਸਾਫ਼ਵੇਅਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਨਿਗਰਾਨੀ ਵਿੱਚ ਕੀਤੀ ਗਈ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਤਹਿਸ਼ੀਲਦਾਰ ਚੋਣਾ ਸ੍ਰੀ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਰਾਜੂ ਕੂਢਾਲਾ,ਇੰਡੀਅਨ ਨੈਸ਼ਨਲ ਕਾਂਗਰਸ ਤੋਂ ਮੁਹੰਮਦ ਰਾਣਾ, ਸ੍ਰੋਮਣੀ ਅਕਾਲੀ ਦਲ (ਬ) ਮੁਹੰਮਦ ਸ਼ਫੀਕ ਚੌਹਾਨ,ਭਾਰਤੀ ਜਨਤਾ ਪਾਰਟੀ ਤੋਂ ਅਰਪਨ ਕੌੜਾ,ਬਹੁਜਨ ਸਮਾਜ ਪਾਰਟੀ ਤੋਂ ਸਮਸਾਦ ਅਨਸ਼ਾਰੀ,ਸੀ.ਪੀ.ਆਈ.(ਐਮ) ਤੋਂ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 400 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ।ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 20 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 30 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ। ਉਨ੍ਹਾਂ ਹੋਰ ਦੱਸਿਆ ਕਿ 400 ਪੋਲਿੰਗ ਸਟੇਸ਼ਨਾਂ ਲਈ 480 ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 520 ਵੀਵੀਪੈਟ ਮਸ਼ੀਨਾਂ ਨੂੰ ਰਾਖਵਾਂ ਕੀਤਾ ਗਿਆ ਹੈ । ਇਸ ਮੌਕੇ ਈ.ਵੀ.ਐਮ/ਵੀ.ਵੀ.ਪੈਟਜ਼ ਦੀ ਰੈਂਡੇਮਾਈਜੇਸ਼ਨ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਸ਼ੀਨਾਂ ਦੀ ਸੂਚੀ ਦੀਆਂ ਲਿਸਟਾਂ ਮੁਹੱਈਆ ਕਰਵਾਈਆਂ ਗਈਆਂ । ਇਸ ਮੌਕੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਆਸਵਾਸ਼ਨ ਵੀ ਦਿੱਤਾ । ਇਸ ਮੌਕੇ ਰੈਂਡੇਮਾਇਜੇ਼ਸਨ ਦੀ ਪ੍ਰਕ੍ਰਿਆ ਨੂੰ ਡਾਟਾ ਪ੍ਰੋਗਰਾਮਰ ਸੰਜੇ ਵਲੋਂ ਕੀਤੀ ਗਈ ।

LEAVE A REPLY

Please enter your comment!
Please enter your name here