ਫਿਰੋਜ਼ਪੁਰ, 4 ਮਈ ( ਭਗਵਾਨ ਭੰਗੂ, ਰੋਹਿਤ ਗੋਇਲ)-ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਬੰਡਾਲਾ ਦੇ ਇੱਕ ਗੁਰਦੁਆਰੇ ਵਿਚ ਕਥਿਤ ਤੌਰ ਤੇ ਬੇਅਦਬੀ ਕਰਨ ਆਏ ਨੌਜਵਾਨ ਦਾ ਬੇਰਹਿਮੀ ਨਾਲ ਭੀੜ ਦੇ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਬਖਸ਼ੀਸ਼ ਸਿੰਘ ਉਮਰ ਕਰੀਬ 20/25 ਸਾਲ ਵਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗਏ ਹਨ। ਜਿਸ ਮਗਰੋਂ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ।