Home Punjab ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਨਵਾਂਸ਼ਹਿਰ, ਬੰਗਾ ਅਤੇ ਬਹਿਰਾਮ ਦਾ ਦੌਰਾ ਕਰਕੇ...

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਨਵਾਂਸ਼ਹਿਰ, ਬੰਗਾ ਅਤੇ ਬਹਿਰਾਮ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ*

42
0


ਨਵਾਂਸ਼ਹਿਰ, 5 ਮਈ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਬੰਗਾ, ਨਵਾਂਸ਼ਹਿਰ ਅਤੇ ਬਹਿਰਾਮ ਵਿੱਚ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਣ ਦੀ ਹਦਾਇਤ ਕੀਤੀ।ਡਿਪਟੀ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ’ਚ ਐਤਵਾਰ ਸ਼ਾਮ ਤੱਕ ਕੁੱਲ 243042 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਦੀ ਸਾਰੀ ਕੁੱਲ 243042 ਮੀਟਿ੍ਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏੰਜਸੀਆਂ ਵਿੱਚ ਪਨਗ੍ਰੇਨ ਨੇ 58105 ਮੀਟ੍ਰਿਕ ਟਨ, ਮਾਰਕਫੈਡ ਨੇ 64664 ਮੀਟ੍ਰਿਕ ਟਨ, ਪਨਸਪ ਨੇ 56032 ਮੀਟ੍ਰਿਕ ਟਨ, ਐਫ.ਸੀ.ਆਈ ਨੇ 25968 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਨੇ 35429 ਮੀਟ੍ਰਿਕ ਟਨ ਅਤੇ ਬਾਕੀ ਖਰੀਦ ਆੜ੍ਹਤੀਆਂ ਵਲੋਂ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ 150761 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁਕੀ ਹੈ। ਉਨ੍ਹਾਂ ਖਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਿਫਟਿੰਗ ਵਿੱਚ ਤੇਜੀ ਲਿਆਉਣ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਅੱਜ ਸ਼ਾਮ ਤੱਕ ਕੁੱਲ 536 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਬੰਦਾਂ ਦਾ ਮੁਆਇਨਾ ਕੀਤਾ।

LEAVE A REPLY

Please enter your comment!
Please enter your name here