Home Punjab ਦਿਨ-ਦਿਹਾੜੇ ਕਿਸਾਨ ਆਗੂ ਦਾ ਹੁਸ਼ਿਆਰਪੁਰ ਚ ਕਤਲਦਸੂਹਾ ਦੇ ਜੰਗਲ ‘ਚੋਂ ਮਿਲੀ ਲਾਸ਼,...

ਦਿਨ-ਦਿਹਾੜੇ ਕਿਸਾਨ ਆਗੂ ਦਾ ਹੁਸ਼ਿਆਰਪੁਰ ਚ ਕਤਲਦਸੂਹਾ ਦੇ ਜੰਗਲ ‘ਚੋਂ ਮਿਲੀ ਲਾਸ਼, ਪੁਲਿਸ ਜਾਂਚ ਵਿੱਚ ਜੁਟੀ

37
0

ਹੁਸ਼ਿਆਰਪੁਰ, 5 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ)-ਹੁਸ਼ਿਆਰਪੁਰ ਦੇ ਦਸੂਹਾ ਦੇ ਮੰਡ ਖੇਤਰ ਦੇ ਪਿੰਡ ਮੇਵਾ ਮਿਆਣੀ ਦੇ ਕਿਸਾਨ ਆਗੂ ਦਾ ਐਤਵਾਰ ਸਵੇਰੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਯੋਧਾ ਸਿੰਘ ਵਾਸੀ ਪਿੰਡ ਮੇਵਾ ਮਿਆਣੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀਡੀ ਹੁਸ਼ਿਆਰਪੁਰ ਅਤੇ ਡੀਐੱਸਪੀ ਦਸੂਹਾ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਦਸੂਹਾ ਦੇ ਮੁਰਦਾ ਘਰ ਭੇਜ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਦੇ ਕਰੀਬ ਯੋਧਾ ਸਿੰਘ ਆਪਣੀ ਐਕਟਿਵਾ ’ਤੇ ਘਰੋਂ ਨੇੜਲੇ ਜੰਗਲ ਦੇ ਨਾਲ ਲੱਗਦੇ ਖੇਤਾਂ ਨੂੰ ਪਾਣੀ ਦੇਣ ਲਈ ਨਿਕਲਿਆ ਸੀ। ਜਦੋਂ ਪਿੰਡ ਦਾ ਇੱਕ ਹੋਰ ਕਿਸਾਨ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਉੱਥੇ ਜੋਧਾ ਸਿੰਘ ਦੀ ਐਕਟਿਵਾ ਖੜ੍ਹੀ ਦਿਖਾਈ ਦਿੱਤੀ। ਜਦੋਂ ਕਿ ਜੋਧਾ ਸਿੰਘ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਆਖਰੀ ਸਾਹ ਲੈ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਇਸ ਸਾਰੀ ਘਟਨਾ ਨੂੰ ਸਮਝ ਪਾਉਂਦਾ, ਦੀ ਮੌਤ ਹੋ ਗਈ। ਕਿਸਾਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਟੀਮਾਂ ਬਣਾ ਕੇ ਇਲਾਕੇ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |

LEAVE A REPLY

Please enter your comment!
Please enter your name here