Home Political ਜਿਲ੍ਹੇ ਵਿੱਚ ਹੁਣ ਤੱਕ 574621 ਮੀਟਰਿਕ ਟਨ ਕਣਕ ਦੀ ਹੋਈ ਆਮਦ :...

ਜਿਲ੍ਹੇ ਵਿੱਚ ਹੁਣ ਤੱਕ 574621 ਮੀਟਰਿਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

21
0


ਅੰਮ੍ਰਿਤਸਰ, 6 ਮਈ (ਰਾਜੇਸ਼ ਜੈਨ – ਰਾਜਨ ਜੈਨ) – ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿਚ ਹੁਣ ਤੱਕ 574621 ਮੀਟਿਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪਿਛਲੇ ਵਿੱਤੀ ਵਰੇ੍ਹ 2023-24 ਨਾਲੋ 150 ਪ੍ਰਤੀਸ਼ਤ ਜ਼ਿਆਦਾ ਤੇਜ਼ੀ ਨਾਲ ਲਿਫਟਿੰਗ ਹੋਈ ਹੈ।ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਪਿਛਲੇ ਵਿੱਤੀ ਵਰੇ੍ਹ ਦੋਰਾਨ ਮੰਡੀਆਂ ਵਿਚ 3 ਮਈ 2023 ਤੱਕ 577127 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਕੇਵਲ 194466 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋਈ ਸੀ।ਥੋਰੀ ਨੇ ਦੱਸਿਆ ਕਿ ਇਸੇ ਵਿੱਤੀ ਵਰੇ੍ਹ 2024-25 ਦੋਰਾਨ ਅੱਜ ਤੱਕ ਮੰਡੀਆਂ ਵਿਚ 574621 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਹੁਣ ਤੱਕ 306378 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਨਾਲੋ ਨਾਲ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੰਡੀਆਂ ਵਿਚ ਕਣਕ ਦੇ ਅੰਬਾਰ ਨਾ ਲੱਗ ਸਕਣ।ਉਹਨਾਂ ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਮੰਡੀਆਂ ਵਿੱਚ ਲਿਫਟਿੰਗ ਦੇ ਕੰਮਾਂ ਦਾ ਧਿਆਨ ਰੱਖਣ ਅਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ।ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸਰਤਾਜ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਕਣਕ ਦਾ ਸੀਜ਼ਨ ਪੂਰੇ ਰਾਜ ਵਿਚ ਸਭ ਤੋਂ ਦੇਰੀ ਨਾਲ ਸ਼ੁਰੂ ਹੁੰਦਾ ਹੈ, ਪਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਜਾਨਾਂ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਵਲੋ ਮੰਡੀਆਂ ਵਿਚ ਖੁਦ ਜਾਂਚ ਕੀਤੀ ਜਾ ਰਹੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਕਰਵਾਈ ਜਾ ਰਹੀ ਹੈ ਅਤੇ ਜਿਸ ਸਦਕਾ ਅਸੀਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ-ਨਾਲ ਕਰਨ ਉਤੇ ਪਹੁੰਚ ਗਏ ਹਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਭਵਿੱਖ ਵਿਚ ਵੀ ਅਸੀਂ ਕਣਕ ਦੀ ਚੁਕਾਈ 72 ਘੰਟਿਆਂ ਤੋਂ ਪਹਿਲਾਂ ਕਰਨ ਦੀ ਹੈ ਅਤੇ ਇਸ ਲਈ ਸਾਡੀ ਪੂਰੀ ਤਿਆਰੀ ਹੈ, ਜਿਸ ਨਾਲ ਮੰਡੀਆਂ ਵਿਚ ਕਣਕ ਰੱਖਣ ਲਈ ਥਾਂ ਦੀ ਕਮੀ ਨਹੀਂ ਆਵੇਗੀ ਅਤੇ ਨਾਲ ਹੀ ਕਣਕ ਦੀ ਕੁਆਲਟੀ ਪੱਧਰ ਵੀ ਮੀਂਹ-ਕਣੀ ਤੋਂ ਬਚ ਜਾਣ ਕਾਰਨ ਵਧੀਆ ਰਹੇਗਾ।

LEAVE A REPLY

Please enter your comment!
Please enter your name here