ਖਰੜ , 7 ਮਈ ( ਲਿਕੇਸ਼ ਸ਼ਰਮਾਂ)-ਖਰੜ ਨੇੜਲੇ ਪਿੰਡ ਚੰਦੋ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਹ ਵੱਡੀ ਘਟਨਾ ਦੁਪਹਿਰ ਕਰੀਬ 12.30 ਵਜੇ ਵਾਪਰੀ। ਫਿਲਹਾਲ ਮ੍ਰਿਤਕ ਦੀ ਪਹਿਚਾਣ ਮਨੀ ਸਿੰਘ (26) ਪਿੰਡ ਤੁੜ ਵਜੋਂ ਹੋਈ ਹੈ।
ਪਤਾ ਲੱਗਾ ਹੈ ਕਿ ਮਨੀ ਸਿੰਘ ਵਾਸੀ ਪਿੰਡ ਤੁੜ ਬਾਊਂਸਰ ਸੀ। ਅੱਜ ਕਰੀਬ 12 ਵਜੇ ਜਦੋਂ ਉਹ ਜਿੰਮ ਤੋਂ ਮੋਟਰਸਾਈਕਲ ਤੇ ਘਰ ਜਾ ਰਿਹਾ ਸੀ ਤਾਂ ਪਿੰਡ ਚੰਦੋ ਨੇੜੇ ਪੀਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਉਸ ’ਤੇ ਗੋਲੀ ਚਲਾ ਦਿੱਤੀ ਗਈ। ਇਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।