Home Punjab ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ –...

ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

40
0

ਲੁਧਿਆਣਾ, 7 ਮਈ ( ਅਸ਼ਵਨੀ, ਧਰਮਿੰਦਰ ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਸਮੇਤ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ ‘ਤੇ ਇਸ਼ਤਿਹਾਰ ਚਲਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਲੁਧਿਆਣਾ ਦੇ ਦਫ਼ਤਰ ਵਿਖੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ ‘ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਅਤੇ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ।
ਉਨ੍ਹਾਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here