ਹੁਸ਼ਿਆਰਪੁਰ, 8 ਮਈ ( ਵਿਕਾਸ ਮਠਾੜੂ)- ਲੋਕ ਸਭਾ ਚੋਣਾਂ ਵਿੱਚ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਅਤੇ ਉਮੀਦਵਾਰਾਂ ਦਾ ਆਪਣੀ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਰੁਝਾਨ ਇਸ ਵਾਰ ਬੇਹੱਦ ਵਧਿਆ ਹੋਇਆ ਨਜ਼ਰ ਆ ਰਿਹਾ ਹੈ। ਉਸੇ ਲੜੀ ਅਧੀਨ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਪ ‘ਚ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਮੌਕੇ ਸੋਮਨ ਨੇ ਕਿਹਾ ਕਿ ਭਗਵੰਤ ਮਾਨ ਦਲਿਤਾਂ ਲਈ ਕੰਮ ਕਰ ਰਹੇ ਹਨ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ।ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।