ਜਗਰਾਉਂ, 8 ਮਈ ( ਰਾਜੇਸ਼ ਜੈਨ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 9 ਮਈ ਨੂੰ ਜਗਰਾਉ ਵਿੱਚ ਪਹੁੰਚ ਰਹੇ ਹਨ ਅਤੇ ਉਹ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸੋ਼ਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ ਅਤੇ ਹਲਕਾ ਜਗਰਾਓ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੀ ਉਹਨਾਂ ਦੇ ਨਾਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਜਗਰਾਉਂ ਸ਼ਹਿਰ ਦੇ ਪ੍ਰਮੁੱਖ ਰਾਣੀ ਝਾਂਸੀ ਚੌਕ ਤੋਂ ਆਪਣਾ ਰੋਡ ਸ਼ੋਅ ਸ਼ੁਰੂ ਕਰਨਗੇ ਅਤੇ ਹਲਕੇ ਦੇ ਲੋਕਾਂ ਨੂੰ ਮਿਲਣਗੇ।