ਜਗਰਾਓ , 10 ਮਈ ( ਹਰਪ੍ਰੀਤ ਸਿੰਘ ਸੱਗੂ )—ਜਗਰਾਓਂ ਦੇ ਮੁਹੱਲਾ ਆਤਮਾ ਨਗਰ ਦਾ ਰਹਿਣ ਵਾਲਾ 28 ਸਾਲਾ ਨੌਜਵਾਨ ਕੈਨੇਡਾ ਪੁਲਿਸ ਵਿੱਚ ਭਰਤੀ ਹੋ ਗਿਆ। ਇਸ ਨੂੰ ਲੈ ਕੇ ਪਰਿਵਾਰ ’ਚ ਖੁਸ਼ੀ ਦੀ ਲਹਿਰ ਹੈ। ਜਾਣਕਾਰੀ ਦਿੰਦੇ ਹੋਏ ਕੈਨੇਡੀਅਨ ਪੁਲਿਸ ’ਚ ਭਰਤੀ ਹੋਏ ਹਰਮਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮੁਹੱਲਾ ਆਤਮਾ ਨਗਰ ਜਗਰਾਉਂ ਦੇ ਮਾਮ ਤਰਲੋਚਨ ਸਿੰਘ ਪਨੇਸਰ ਨੇ ਦੱਸਿਆ ਕਿ ਹਰਮਨਜੀਤ ਸਿੰਘ 8 ਸਾਲ ਪਹਿਲਾਂ ਪੜ੍ਹਾਈ ਲਈ ਕਨੇਡਾ ਬਰੈਂਪਟਨ ਗਿਆ ਸੀ ਅਤੇ ਉਸ ਵਲੋਂ ਕਈ ਕੰਮ ਕੀਤੇ ਗਏ ਪਰ ਨਾਵ ਹੀ ਇਸ ਸਮੇਂ ਦੌਰਾਨ ਉਸਨੇ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਹੁਣ ਉਹ ਕੈਨੇਡਾ ਦੇ ਬਰੈਂਪਟਨ ਵਿੱਚ ਪੁਲਿਸ ਵਿੱਚ ਭਰਤੀ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਰਾਮਦੜ੍ਹੀਆ ਵੈਲਫੇਅਰ ਕੌਂਸਲ ਦੇ ਸਰਪ੍ਰਸਤ ਬਾਬਾ ਮੋਹਣ ਸਿੰਘ ਸੱਗੂ, ਐਸ ਡੀ ਓ ਸੁਰਜੀਤ ਸਿੰਘ, ਹਰਜਿੰਦਰ ਸਿੰਘ ਮੂਧੜ, ਗੁਰਦੁਆਰਾ ਵਿਸ਼ਵਕਰਮਾਂ ਮੰਦਿਰ ਦੇ ਪ੍ਰਧਾਨ ਜਸਵੰਤ ਸਿੰਘ ਸੱਗੂ, ਸਰਪ੍ਰਸਤ ਦਰਸ਼ਨ ਸਿੰਘ ਸੱਗੂ, ਦਰਸ਼ਨ ਸਿੰਘ ਉੱਭੀ, ਸੈਕਟਰੀ ਹਰਪ੍ਰੀਤ ਸਿੰਘ ਸੱਗੂ, ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਦੇ ਸਰਪ੍ਰਸਤ ਕੰਵਲਜੀਤ ਸਿੰਘ ਮੱਲ੍ਹਾ, ਪ੍ਰਸ਼ੋਤਮ ਲਾਲ ਖਲੀਫਾ, ਸੈਕਟਰੀ ਪ੍ਰਵੀਨ ਜੈਨ, ਕੈਸ਼ੀਅਰ ਨਰੇਸ਼ ਗੁਪਤਾ, ਰਾਕੇਸ਼ ਸੁਰਜਨ ਸਿੰਘ ਅਤੇ ਅਦਾਰਾ ਡੇਲੀ ਜਗਰਾਓਂ ਨਿਊਜ਼ ਦੀ ਸਮੱੁਚੀ ਟੀਮ ਵਲੋਂ ਹਰਮਨਜੀਤ ਸਿੰਘ ਦੇ ਕਨੇਡਾ ਵਿਚ ਭਰਤੀ ਹੋ ਕੇ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕਰਨ ਅਤੇ ਜਗਰਾਓਂ ਦਾ ਨਾਮ ਰੌਸ਼ਨ ਕਰਨ ਤੇ ਘਟੌੜਾ ਪਰਿਵਾਰ ਨੂੰ ਵਧਾਈ ਦਿਤੀ।