ਸਮਰਾਲਾ,13 ਮਈ (ਅਸ਼ਵਨੀ) : ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਬਖਸ਼ੀਸ਼ ਸਿੰਘ ਤੇ ਕੁਲਵੰਤ ਸਿੰਘ ਤਰਕ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ। ਕੁਲਵੰਤ ਸਿੰਘ ਤਰਕ ਤੇ ਗੁਰਬਖਸ਼ੀਸ਼ ਸਿੰਘ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ/ਮਸਲਿਆਂ ‘ਤੇ ਵਿਚਾਰ ਵਟਾਂਦਰਾ ਕਰਦੇ ਹੋਏ ਲੋਕ ਵਿਰੋਧੀ ਸਰਕਾਰਾਂ ਵੱਲੋਂ ਪੈਨਸ਼ਨਰਾਂ ਤੇ ਹੋਰਨਾਂ ਵਰਗਾਂ ਦੀਆਂ ਮੰਗਾਂ ਦੇ ਸਬੰਧ ਅਪਣਾਏ ਟਾਲ ਮਟੋਲ ਵਾਲੇ ਰਵੱਈਏ ਦੀ ਨਿਖੇਧੀ ਕੀਤੀ।ਆਗੂਆਂ ਨੇ ਜਲੰਧਰ ਵਿਖੇ ਹੋਈ ਸਾਂਝੇ ਫਰੰਟ ਦੀ ਕਨਵੈਨਸ਼ਨ ‘ਚ ਹੋਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਮੁਸ਼ਕਾਬਾਦ ਵਿਖੇ ਲੱਗ ਰਹੇ ਬਾਇਓ ਗੈਸ ਪਲਾਂਟ ਨੂੰ ਬੰਦ ਕਰਾਉਣ ਸਬੰਧੀ ਚੱਲ ਰਹੇ ਲੋਕਾਂ ਦੇ ਸੰਘਰਸ਼ ਦੀ ਪੁਰਜੋਰ ਹਮਾਇਤ ਕੀਤੀ ਗਈ। ਮੀਟਿੰਗ ‘ਚ ਫ਼ੈਸਲਾ ਵੀ ਕੀਤਾ ਗਿਆ ਕਿ 22 ਮਈ ਨੂੰ ਪਾਵਰਕਾਮ ਦੀ ਪੈਨਸ਼ਨਰਜ਼ ਜਥੇਬੰਦੀ ਵੱਲੋਂ ਰੱਖੀ ਮੰਗਾਂ/ਮਸਲਿਆਂ ਸਬੰਧੀ ਰੋਸ ਰੈਲੀ/ਮਾਰਚ ‘ਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਜਗਤਾਰ ਸਿੰਘ, ਦਲੀਪ ਸਿੰਘ, ਰਾਜੇਸ਼ ਕੁਮਾਰ, ਮੋਹਣ ਸਿੰਘ, ਮੇਲਾ ਸਿੰਘ, ਜੋਰਾ ਸਿੰਘ, ਅਸ਼ੋਕ ਕੁਮਾਰ, ਸੁਸ਼ੀਲ ਕੁਮਾਰ, ਸ਼ਮਸ਼ੇਰ ਸਿੰਘ, ਮਹਿੰਦਰ ਸਿੰਘ, ਆਤਮਾ ਸਿੰਘ ਆਦਿ ਹਾਜ਼ਰ ਸਨ।