ਨਵਾਂਸ਼ਹਿਰ, 13 ਮਈ (ਅਨਿਲ – ਮੁਕੇਸ਼) : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ, ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਤਹਿਤ ਜ਼ਿਲ੍ਹਾ ਬਿਊਰੋ—ਕਮ—ਮਾਡਲ ਕੈਰੀਅਰ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਅਲਾਚੌਰ ਵਿਖੇ ਇੱਕ ਕੈਰੀਅਰ ਟਾਕ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਰੀਅਰ ਟਾਕ ਵਿੱਚ ਯੰਗ ਪ੍ਰੋਫੈਸ਼ਨਲ ਹਿਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਮਾਡਲ ਕੈਰੀਅਰ ਸੈਂਟਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨੈਸ਼ਨਲ ਕੈਰੀਅਰ ਪੋਰਟਲ ਰਾਹੀਂ ਪ੍ਰਦਾਨ ਕੀਤੀਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਡਾ. ਜਸਵੀਰ ਸਿੰਘ ਕੈਰੀਅਰ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਦਸਵੀਂ/ਬਾਰ੍ਹਵੀਂ ਤੋਂ ਬਾਅਦ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਰੋਜ਼ਗਾਰ ਪੋਰਟਲ ਤੇ ਰਜਿਸਟ੍ਰੇਸ਼ਨ ਸਬੰਧੀ ਦੱਸਿਆ ਗਿਆ। ਸ਼੍ਰੀ ਰਾਕੇਸ਼ ਕੁਮਾਰ ਗਾਈਡੈਂਸ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ 10ਵੀਂ, ਬਾਰ੍ਹਵੀਂ ਤੋਂ ਬਾਅਦ ਕੋਰਸਾਂ ਅਤੇ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਰੀਆਰ ਟਾਕ ਵਿੱਚ ਲਗਭਗ 59 ਵਿਦਿਆਰਥੀਆਂ ਨੇ ਭਾਗ ਲਿਆ।ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਕੀਤੀ ਗਈ ਇਸ ਗਤੀਵਿਧੀ ਦੀ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੰਦੀਪ ਕੁਮਾਰ ਗਿੱਲ ਵਲੋਂ ਸ਼ਲਾਘਾ ਕੀਤੀ ਅਤੇ ਬਿਊਰੋ ਦੀ ਟੀਮ ਦਾ ਧੰਨਵਾਦ ਕੀਤਾ ਗਿਆ।