ਜਗਰਾਉਂ , 14 ਮਈ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਜਗਰਾਉਂ ਦੇ ਦੋ ਸਕੂਲਾਂ ਦੇ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਹੋਣਹਾਰ 47 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਦੇ ਹਾਲ ਵਿਖੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਕਰਵਾਏ ਇਸ ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਭੁਵਨ ਗੋਇਲ ਨੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਦੀ ਲਈ ਪ੍ਰੇਰਿਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਨਮਾਨ ਕਰਨ ਅਤੇ ਆਪਣੀ ਮੰਜ਼ਿਲ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸੁਸਾਇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਐਲਾਨੇ ਪਲੱਸ ਟੂ ਦੇ ਨਤੀਜੇ ਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਨਮਤੀ ਵਿਮਲ ਜੈਨ ਸਕੂਲ ਦੇ 30 ਅਤੇ ਸਵਾਮੀ ਰੂਪ ਚੰਦ ਜੈਨ ਸਕੂਲ ਦੇ 17 ਬੱਚਿਆਂ ਨੂੰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਤੀ ਸਕੂਲ ਦੀ ਡਾਇਰੈਕਟਰ ਸ਼ਸ਼ੀ ਜੈਨ ਅਤੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਸਮੂਹ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਰਜਿੰਦਰ ਜੈਨ ਕਾਕਾ, ਰਾਜੀਵ ਗੁਪਤਾ, ਸੁਖਦੇਵ ਗਰਗ, ਲਾਕੇਸ਼ ਟੰਡਨ, ਗੋਪਾਲ ਗੁਪਤਾ, ਆਰ ਕੇ ਗੋਇਲ, ਮੁਕੇਸ਼ ਗੁਪਤਾ, ਪ੍ਰੇਮ ਬਾਂਸਲ, ਜਗਦੀਪ ਸਿੰਘ, ਕੰਵਲ ਕੱਕੜ, ਅਨਿਲ ਮਲਹੋਤਰਾ ਤੋਂ ਇਲਾਵਾ ਸਕੂਲ ਦੀ ਅਧਿਆਪਕਾ ਨੇਹਾ ਸ਼ਰਮਾ, ਆਂਚਲ ਰਾਣੀ, ਸ਼ੈਲੀ ਅਰੋੜਾ, ਹਰਮੀਤ ਕੌਰ, ਨਵਦੀਪ ਬਾਵਾ, ਸਨੀ ਪਾਸੀ, ਵਿਨੋਦ ਕੁਮਾਰ, ਸਰਬਜੀਤ ਕੌਰ ਸੋਨੀ, ਕੋਮਲ ਸਪਰਾ ਆਦਿ ਹਾਜ਼ਰ ਸਨ।