Home Punjab ਕਿਸਾਨਾਂ ਨੇ ਹੰਸ ਰਾਜ ਹੰਸ ਦੇ ਮੰਡੇ ਦਾ ਕਾਲੀਆਂ ਝੰਡੀਆਂ ਨਾਲ ਕੀਤਾ...

ਕਿਸਾਨਾਂ ਨੇ ਹੰਸ ਰਾਜ ਹੰਸ ਦੇ ਮੰਡੇ ਦਾ ਕਾਲੀਆਂ ਝੰਡੀਆਂ ਨਾਲ ਕੀਤਾ ਵਿਰੋਧ

21
0


ਮੋਗਾ,14 ਮਈ (ਰੋਹਿਤ – ਅਨਿਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-2 ਦੇ ਕਿਸਾਨਾਂ ਵੱਲੋਂ ਬਲਾਕ ਮੋਗਾ ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੇ ਲੜਕੇ ਵੱਲੋਂ ਪਿੰਡ ਮੋਠਾਂਵਾਲੀ ਵਿਖੇ ਵੋਟਾਂ ਮੰਗਣ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਸਮੇਂ ਤੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਜਿਸ ਤੋਂ ਸਰਕਾਰ ਭੱਜ ਰਹੀ ਹੈ, ਬਿਜਲੀ ਸੋਧ ਬਿੱਲ 2020 ਵਾਪਸ ਲਿਆ ਜਾਵੇ, ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜਿਆ ਕਰਜਾ ਮਾਫ ਕੀਤਾ ਜਾਵੇ, ਕਿਸਾਨਾਂ ਖਿਲਾਫ ਕੀਤੇ ਪਰਚੇ ਰੱਦ ਕੀਤੇ ਜਾਣ, ਕਿਸਾਨਾਂ ਨੂੰ ਦਿੱਲੀ ਜਾਣ ਸਮੇਂ ਬਾਰਡਰ ਤੇ ਕਿੱਲ ਅਤੇ ਹੋਰ ਰੁਕਾਵਟਾਂ ਖੜੀਆਂ ਕਰਕੇ ਰੋਕਣ ਵਾਲਾ ਜਾਬਰ ਰਵੱਈਆ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ ਗੋਲੀ ਮਾਰ ਕੇ ਸ਼ਹੀਦ ਕਰਨ ਵਾਲਿਆਂ ਖਿਲਾਫ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਸੁਰਿੰਦਰ ਸਿੰਘ, ਬਲਦੇਵ ਸਿੰਘ ਡਰੋਲੀ ਭਾਈ, ਜਸਵਿੰਦਰ ਸਿੰਘ, ਜਗਦੇਵ ਸਿੰਘ, ਬਲਦੇਵ ਸਿੰਘ, ਜਸ਼ਨਪ੍ਰਰੀਤ ਸਿੰਘ, ਰਣਜੀਤ ਸਿੰਘ ਨੰਬਰਦਾਰ, ਨਿਰਮਲ ਸਿੰਘ ਨੰਬਰਦਾਰ, ਸੁਖਦੇਵ ਸਿੰਘ, ਗੁਰਪ੍ਰਰੀਤ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਜਸਪ੍ਰਰੀਤ ਸਿੰਘ, ਸੁਖਮੰਦਰ ਸਿੰਘ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਹਾਜ਼ਰ ਸਨ।

LEAVE A REPLY

Please enter your comment!
Please enter your name here