ਅੰਮ੍ਰਿਤਸਰ 14 ਮਈ (ਅਨਿਲ – ਸੰਜੀਵ) : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੰਗਰਾਂਦ ਮੌਕੇ ਗੁਰੂਦੂਆਰਿਆਂ ਬਾਹਰ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਇੰਦੂ ਮੰਗੋਤਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਥਾਨਾਂ ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਸੀ,ਜਿਸ ਉੱਤੇ ਅਮਲ ਕਰਦੇ ਹੋਏ ਜੰਡਿਆਲਾ ਵਿਧਾਨਸਭਾ ਹਲਕੇ ਵਿੱਚ ਪੈਂਦੇ ਗੁਰੂਦੁਆਰਾ ਸ਼੍ਰੀ ਖੂਹੀ ਸਾਹਿਬ, ਗੁਰੂਦੂਆਰਾ ਸ਼੍ਰੀ ਸੁਖਮਣੀ ਸਾਹਿਬ ਜੀ ਅਤੇ ਗੁਰੂਦੂਆਰਾ ਗੁਰੁ ਅੰਜਨ ਸਾਹਿਬ ਵਿਖੇ ਆਮ ਸ਼ਰਧਾਲੂਆਂ ਨੂੰ ਅਗਾਮੀ ਲੋਕਸਭਾ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਅਗਲੇ ਕੁੱਝ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।