ਜਗਰਾਉਂ, 14 ਮਈ ( ਵਿਕਾਸ ਮਠਾੜੂ)-ਗੁਰਦੁਆਰਾ ਸ਼ਹੀਦਾਂ ਕੋਠੇ ਖੰਜੂਰਾਂ ਵਿਖੇ ਹੋਏ ਇੱਕ ਸਾਦੇ ਸਮਾਗਮ ਸਮੇਂ ਖਾਲਸਾ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦਾਂ ਦੀ ਨਵੀਂ ਬਣੀ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਖਾਲਸਾ ਪਰਿਵਾਰ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਨੇ ਆਖਿਆ ਕਿ ਹਰ ਸਿੱਖ ਨੂੰ ਦਸ਼ਮੇਸ਼ ਪਿਤਾ ਜੀ ਦਾ ਹੁਕਮੰ ਮਨ ਕੇ ਅੰਮ੍ਰਿਤਧਾਰੀ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਗੁਰੂ ਦੇ ਸਿੰਘ ਅਖਵਾਉਣ ਦੇ ਹੱਕਦਾਰ ਹੋਵਾਂਗੇ । ਉਹਨਾਂ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ । ਗੁਰਮਤਿ ਨਾਮੁ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਵੀ ਆਦੇਸ਼ ਹਨ ਕਿ ਪ੍ਰਬੰਧਕ ਕਮੇਟੀਆਂ ਦੇ ਸਾਰੇ ਮੈਂਬਰ ਅੰਮ੍ਰਿਤਧਾਰੀ ਹੋਣੇ ਚਾਹੀਦੇ ਹਨ।ਇਸ ਮੌਕੇ ਗੁਰਦੁਆਰਾ ਗੁਰੂਸਰ ਕਾਉਂਕੇ ਦੇ ਮੈਨੇਜਰ ਸੁਖਦੇਵ ਸਿੰਘ ਅਤੇ ਖਾਲਸਾ ਪਰਿਵਾਰ ਵੱਲੋ ਕਮੇਟੀ ਦੇ ਮੈਬਰਾਂ ਤੇ ਅਹੁਦੇਦਾਰਾਂ ਨੂੰ ਸਿਰੁਪਾਓ ਦੀਆਂ ਬਖਸ਼ਿਸ਼ਾਂ ਕੀਤੀਆਂ ਗਈਆਂ। ਇਸ ਮੌਕੇ ਖਾਲਸਾ ਪਰਿਵਾਰ ਦੇ ਮੈਂਬਰ ਪ੍ਰੋਫੈਸਰ ਮਹਿੰਦਰ ਸਿੰਘ ਜੱਸਲ, ਅਮਰੀਕ ਸਿੰਘ ਜਨਤਾ ਮੋਟਰ ,ਦੀਪਿੰਦਰ ਸਿੰਘ ਭੰਡਾਰੀ ,ਪ੍ਰਿਥਵੀ ਪਾਲ ਸਿੰਘ ਚੱਡਾ ,ਜਗਦੀਪ ਸਿੰਘ ਮੋਗੇ ਵਾਲੇ, ਇੰਦਰਦੀਪ ਸਿੰਘ ਰਿੰਕੀ ਚਾਵਲਾ , ਜਸਪਾਲ ਸਿੰਘ ਛਾਬੜਾ, ਗੁਰਮਤਿ ਨਾਮ ਸੇਵਾ ਸੁਸਾਇਟੀ ਦੇ ਸਰਪ੍ਰਸਤ ਭਾਈ ਲਛਮਣ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਵੀ ਹਾਜ਼ਰ ਸਨ ।