ਜਗਰਾਉਂ,14 ਮਈ (ਲਿਕੇਸ਼ ਸ਼ਰਮਾ) : ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਵੇਦ ਵ੍ਰਤ ਪਲਾਹ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਦਸਵੀਂ ਅਤੇ ਬਾਰਵੀਂ ਦੇ 100% ਨਤੀਜੇ ਆਉਣ ਤੇ ਮਾਪੇ ਅਧਿਆਪਕ ਅਤੇ ਬੱਚਿਆਂ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ। ਇਸ ਖ਼ੁਸ਼ੀ ਨੂੰ ਸਾਂਝਾ ਕਰਦੇ ਹੋਏ ਵਿਦਿਆਰਥੀ ਸਕੂਲ ਵਿੱਚ ਢੋਲ ਵਜਾਉਂਦੇ ਹੋਏ ਅਤੇ ਮਠਿਆਈ ਲੈ ਕੇ ਆਏ। ਉਹਨਾਂ ਨੇ ਪ੍ਰਿੰਸੀਪਲ ਸਾਹਿਬ ਅਤੇ ਸਮੂਹ ਸਟਾਫ਼ ਦਾ ਮੂੰਹ ਮਿੱਠਾ ਕਰਵਾਇਆ ਅਤੇ ਭਵਿੱਖ ਵਿੱਚ ਹੋਰ ਤਰੱਕੀ ਕਰਨ ਲਈ ਅਧਿਆਪਕਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਤੇ ਪ੍ਰਿੰਸੀਪਲ ਵੇਦ ਵ੍ਰਤ ਪਲਾਹਾ ਨੇ ਬੱਚਿਆਂ ਨੂੰ ਸ਼ਾਨਦਾਰ ਨਤੀਜੇ ਆਉਣ ਤੇ ਵਧਾਈ ਵੀ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਅੱਗੇ ਵੱਧਣ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।