Home Punjab ਹਲਕਾ 03-ਖਡੂਰ ਸਾਹਿਬ ਵਿਖੇ ਤਾਇਨਾਤ ਚੋਣ ਅਬਜ਼ਰਵਰਾਂ ਵੱਲੋਂ ਅਗਾਮੀ ਲੋਕ ਸਭਾ ਚੋਣਾਂ...Punjabਹਲਕਾ 03-ਖਡੂਰ ਸਾਹਿਬ ਵਿਖੇ ਤਾਇਨਾਤ ਚੋਣ ਅਬਜ਼ਰਵਰਾਂ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਸਮੂਹ ਅਧਿਕਾਰੀਆਂ ਨਾਲ ਅਹਿਮ ਮੀਟਿੰਗBy dailyjagraonnews - May 16, 2024290FacebookTwitterPinterestWhatsApp ਤਰਨ ਤਾਰਨ, 16 ਮਈ ਰਾਜੇਸ਼ ਜੈਨ – ਲਿਕੇਸ਼ ਸ਼ਰਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 03-ਖਡੂਰ ਸਾਹਿਬ ਵਿਖੇ ਤਾਇਨਾਤ ਚੋਣ ਅਬਜ਼ਰਵਰਾਂ ਵੱਲੋਂ ਅੱਜ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਸਮੂਹ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।ਹਲਕਾ ਖਡੂਰ ਸਾਹਿਬ ਵਿਖੇ ਅਭਿਮਨਿਊ ਕੁਮਾਰ, ਆਈ. ਏ. ਐੱਸ., ਜਨਰਲ ਅਬਜ਼ਰਬਰ,ਅਨੁਰਾਗ ਤ੍ਰਿਪਾਠੀ, ਆਈ. ਆਰ. ਐੱਸ, ਖਰਚਾ ਅਬਜ਼ਰਵਰ ਅਤੇ ਸ਼ਵੇਤਾ ਸ਼੍ਰੀਮਾਲੀ, ਆਈ. ਪੀ. ਐੱਸ ਨੂੰ ਬਤੌਰ ਪੁਲਿਸ ਅਬਜ਼ਰਵਰ ਲਗਾਇਆ ਗਿਆ।ਇਸ ਮੌਕੇ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ, ਸ਼੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਅਸ਼ਵਨੀ ਕਪੂਰ ਤੋਂ ਇਲਾਵਾ ਸਾਰੇ ਸਹਾਇਕ ਰਿਟਰਨਿੰਗ ਅਫ਼ਸਰ ਮੌਜੂਦ ਸਨ।ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਜਰਨਲ ਅਬਜ਼ਰਵਰ ਸ਼੍ਰੀ ਅਭਿਮਨਿਊ ਕੁਮਾਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਨਾਂ ਵੱਲੋਂ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ (ਤਰਨ ਤਾਰਨ, ਖੇਮਕਰਨ, ਪੱਟੀ, ਖਡੂਰ ਸਾਹਿਬ, ਜੰਡਿਆਲਾ ਗੁਰੁ, ਬਾਬਾ ਬਕਾਲਾ, ਕਪੂਰਥੱਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ) ਵਿਖੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇਗੀ। ਉਨਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ 01 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਉਹਨਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ੍ਹ-ਬਿੰਨ੍ਹ ਲਾਗੂ ਕੀਤਾ ਜਾਵੇਗਾ ਤਾਂ ਜੋ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਨੂੰ ਨੇਪਰੇ ਚਾੜਿਆ ਜਾ ਸਕੇ।ਉਨਾ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਜੇਕਰ ਕਿਸੇ ਵੀ ਵਿਅਕਤੀ ਕੋਲ ਕਿਸੇ ਤਰ੍ਹਾਂ ਸ਼ਿਕਾਇਤ ਜਾਂ ਫਿਰ ਸੁਝਾਅ ਹੈ ਤਾਂ ਉਹ ਉਨਾਂ ਨਾਲ ਬਿਨਾਂ ਕਿਸੇ ਕਿਸੇ ਦੇਰੀ ਨਾਲ ਸਾਡੇ ਨਾਲ ਸਾਂਝਿਆ ਕਰਨ।ਸ਼੍ਰੀ ਕੁਮਾਰ ਨੇ ਕਿਹਾ ਕਿ ਚੋਣ ਸਬੰਧੀ ਸ਼ਿਕਾਇਤ ਅਤੇ ਸੁਝਾਅ ਦਾ ਤੁਰੰਤ ਨੋਟਿਸ ਲਿਆ ਜਾਵੇਗਾ ਅਤੇ ਜੋ ਵੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਮੁਤਾਬਿਕ ਸਖਤ ਕਾਰਵਾਈ ਕੀਤੀ ਜਾਵੇਗੀ।ਖਰਚਾ ਅਬਜ਼ਰਵਰ, ਅਨੁਰਾਗ ਤ੍ਰਿਪਾਠੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਰੇਕ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ ‘ਤੇ ਖਰਚਾ ਅਬਜ਼ਰਵਰ ਅਤੇ ਹਲਕੇ ਵਿੱਚ ਤਾਇਨਾਤ ਸਹਾਇਕ ਖਰਚਾ ਨਿਗਰਾਨਾਂ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨਾ ਕਿਹਾ ਕਿ ਜੇਕਰ ਕੋਈ ਵੀ ਸਿਆਸੀ ਪਾਰਟੀ ਜਾਂ ਫਿਰ ਉਮੀਦਵਾਰ ਵੱਧ ਖਰਚਾ ਕਰਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰੇਗਾ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਈ ਵੀ ਉਮੀਦਵਾਰ ਪੈਸੇ ਦੇ ਲਾਲਚ ਰਾਹੀਂ ਵੋਟਰਾਂ ਨੂੰ ਭਰਮਾਉਣ ਜਾ ਫਿਰ ਚੋਣਾਂ ਨੂੰ ਪ੍ਰਭਾਵਿਤ ਕਰਨ ਦੇ ਯਤਨ ਨਾ ਕਰਨ।ਤ੍ਰਿਪਾਠੀ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਵੀ ਚੋਣ ਖਰਚੇ ਸਬੰਧੀ ਸ਼ਿਕਾਇਤ ਹੈ ਜਾਂ ਫਿਰ ਕਿਸੇ ਵੀ ਹਲਕੇ ਦੇ ਵਿੱਚ ਚੋਣ ਨੂੰ ਲੈ ਕੇ ਪੈਸੇ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਦੀ ਸ਼ਿਕਾਇਤ ਵੀ ਉਨਾਂ ਨੂੰ ਦਿੱਤੀ ਜਾਵੇ।ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਉਮੀਦਵਾਰਾਂ ਲਈ 95 ਲੱਖ ਚੋਣ ਖਰਚੇ ਦੀ ਹੱਦ ਤੈਅ ਕੀਤੀ ਗਈ ਹੈ ਅਤੇ ਜੇਕਰ ਕੋਈ ਉਮੀਦਵਾਰ ਤੈਅ ਕੀਤੇ ਖਰਚੇ ਤੋਂ ਵੱਧ ਖਰਚ ਕਰੇਗਾ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸ਼ਵੇਤਾ ਸ਼੍ਰੀਮਾਲੀ, ਪੁਲਿਸ ਅਬਜ਼ਰਵਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।ਉਨਾ ਦੱਸਿਆ ਕਿ ਜ਼ਿਲਾ੍ਹ ਪੁਲਿਸ ਅਤੇ ਨੀਮ ਫੌਜ਼ੀ ਬਲਾਂ ਵੱਲੋਂ ਹਲਕਾ ਖਡੂਰ ਸਾਹਿਬ ਵਿਖੇ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਤਾਂ ਜੋ ਲੋਕ ਸਭਾ ਚੋਣਾਂ ਨੂੰ ਅਮਨੋ ਅਮਾਨ ਨਾਲ ਨੇਪਰੇ ਚਾੜ੍ਹਿਆ ਜਾਵੇ।ਸ਼੍ਰੀਮਾਲੀ ਨੇ ਕਿਹਾ ਕਿ ਚੋਣਾਂ ਤੱਕ ਉਨਾਂ ਵੱਲੋਂ ਵੱਖ ਵੱਖ ਹਲਕਿਆਂ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦਾ ਜ਼ਾਇਜਾ ਸਮੇਂ ਸਮੇਂ ਲਿਆ ਜਾਵੇਗਾ। ਉਨਾਂ ਹਲਕਾ ਖਡੂਰ ਸਾਹਿਬ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸ਼ਾਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਲਿਸ ਅਤੇ ਨੀਮ ਫੌਜੀ ਬਲਾਂ ਦਾ ਪੂਰਾ ਸਹਿਯੋਗ ਕਰਨ।ਇਸ ਮੌਕੇ ਰਿਟਰਨਿੰਗ ਅਫਸਰ ਸੰਦੀਪ ਕੁਮਾਰ ਨੇ ਚੋਣ ਅਬਜ਼ਰਵਰਾਂ ਨੂੰ ਹਲਕਾ ਖਡੂਰ ਸਾਹਿਬ ਵਿਖੇ ਚੋਣਾਂ ਸਬੰਧੀ ਤਿਆਰੀਆਂ ਤੋਂ ਜਾਣੂ ਕਰਵਾਇਆ।ਉੇਨਾ ਦੱਸਿਆ ਕਿ ਜ਼ਿਲਾ ਚੋਣ ਦਫਤਰ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਹਲਕੇ ਦੇ ਵਿੱਚ ਕੁੱਲ 16 ਲੱਖ 67 ਹਜ਼ਰ 797 ਵੋਟਰ ਅਤੇ 1974 ਪੋਲਿੰਗ ਸਟੇਸ਼ਨ ਹਨ। ਉਨਾਂ ਕਿਹਾ ਚੋਣਾਂ ਦੌਰਾਨ ਹਲਕੇ ਦੇ ਹਰ ਇੱਕ ਬੂਥ ‘ਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਵੋਟਰ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਪੇਸ਼ ਆਵੇ।