ਪਠਾਨਕੋਟ, 16 ਮਈ (ਰਾਜੇਸ਼ ਜੈਨ – ਰੋਹਿਤ) : ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਪਠਾਨਕੋਟ ਵੱਲੋਂ ਸਰਕਾਰੀ ਹਾਈ ਸਕੂਲ ਰਾਣੀਪੁਰ (ਧੀਰਾ) ‘ਚ ਮੁਫ਼ਤ ਕਾਨੂੰਨੀ ਸਖਾਰਤਾ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱੱਤੀ ਗਈ। ਇਸ ਸੈਮੀਨਾਰ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਵਿਖੇ ਤੈਨਾਤ ਲੀਗਲ ਅਡਵਾਈਜ਼ਰ ਜੋਗਿੰਦਰ ਪਾਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਹੱਕਾ ਬਾਰੇ ਜਾਣੂ ਕਰਵਾਇਆ। ਸਿੱਖਿਆ ਵਿਭਾਗ ਦੇ ਲੀਗਲ ਅਡਵਾਈਜ਼ਰ ਜੋਗਿੰਦਰ ਪਾਲ ਨੇ ਵਿਦਿਆਰਥੀਆਂ ਨੂੰ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਿਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ‘ਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ‘ਤੇ ਬਿਮਾਰ ਅਤੇ ਮਾਨਸਿਕ ਤੌਰ ‘ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਅਤੇ ਹੋਰ ਮੁਫ਼ਤ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਜੋਗਿੰਦਰ ਪਾਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫ਼ੀਸ ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਇਸ ਤੋਂ ਬਾਦ ਉਨ੍ਹਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਮੁਖੀ ਪ੍ਰਣਵ, ਰਾਜ ਕੁਮਾਰ, ਸਰੋਜ ਬਾਲਾ, ਸੁਭਾਸ ਚੰਦਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।