“ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤੀ ਅਪੀਲ”
ਪਠਾਨਕੋਟ 16 ਮਈ (ਭਗਵਾਨ ਭੰਗੂ) : ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਫਸਲਾਂ ਨੂੰ ਬਿਮਾਰੀਆਂ ਲੱਗਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਹ ਪ੍ਰਗਟਾਵਾ ਅਭਿਸੇਕ ਸਰਮਾ ਸਹਾਇਕ ਕਮਿਸਨਰ ਜਰਨਲ ਨੇ ਅੱਜ ਖੇਤੀ ਬਾੜੀ ਵਿਭਾਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਇੱਕ ਵਿਸੇਸ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਨੁਮਾਇੰਦੇ ਵੀ ਹਾਜਰ ਸਨ।ਇਸ ਮੋਕੇ ਤੇ ਸਹਾਇਕ ਕਮਿਸਨਰ ਜਰਨਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਆਦੇਸਾਂ ਅਨੁਸਾਰ ਖੇਤੀ ਬਾੜੀ ਵਿਭਾਗ ਵੱਲੋਂ ਕਾਰਜ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਵਿਸੇਸ ਯੋਗਦਾਨ ਪਾ ਸਕਦੇ ਹਨ । ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਕਿਸਾਨਾ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਕਿ ਉਹ ਅਪਣੇ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਂਣ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਨਾਲ ਫਸਲਾਂ ਵਿੱਚ ਬਹੁਤ ਸਾਰੇ ਮਿੱਤਰ ਕੀੜੇ ਵੀ ਨਸਟ ਹੋ ਜਾਂਦੇ ਹਨ । ਉਨ੍ਹਾ ਕਿਹਾ ਕਿ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜ਼ੋ ਵਾਤਾਵਰਨ ਸਾਫ—ਸੁਥਰਾ ਰਹੇ, ਮਿੱਟੀ ਦੀ ਉਪਜਾੳ ਸ਼ਕਤੀ ਵੱਧੇ, ਮਿੱਤਰ ਕੀੜੇ ਖਤਮ ਨਾ ਹੋਣ, ਖਾਦਾਂ ਦੀ ਵਰਤੋਂ ਘੱਟ ਸਕੇ ਜਿਸ ਨਾਲ ਪਾਣੀ ਦੀ ਬੱਚਤ ਹੋ ਸਕੇ।