Home Punjab ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪੌ੍ਗਰਾਮ

ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪੌ੍ਗਰਾਮ

44
0


ਅੰਮ੍ਰਿਤਸਰ 16 ਮਈ (ਲਿਕੇਸ਼ ਸ਼ਰਮਾ – ਅਸ਼ਵਨੀ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਸ੍ਰੀ ਰਜਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਲ ਬਾਗ ਵਿਖੇ ਵੋਟਰ ਜਾਗਰੂਕਤਾ ਪੋ੍ਗਰਾਮ ਕਰਵਾਇਆ ਗਿਆ।ਇਸ ਮੌਕੇ ਮਹਾਨ ਕਵੀ ਸੁਰਜੀਤ ਪਾਤਰ ਜੀ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।ਇਸ ਮੌਕੇ ਬੋਲਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ ਐਪ,ਸਕਸ਼ਮ ਐਪ,ਕੇ.ਵਾਈ.ਸੀ.ਐਪ ਅਤੇ ਸੀ ਵਿਿਜਲ ਐਪਸ ਤਿਆਰ ਕੀਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਚੋਣ ਕਮਿਸ਼ਨ ਵਲੋਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ,ਜਿਹਨਾਂ ਦੀ ਜਾਣਕਾਰੀ ਉਹਨਾਂ ਤੱਕ ਪੁੱਜਦਾ ਕੀਤੀ ਜਾ ਰਹੀ ਹੈ।ਇਸ ਮੌਕੇ ਕੁਇਜ਼ ਦਾ ਆਯੋਜਨ ਵੀ ਕੀਤਾ ਗਿਆ।ਵਿਦਿਆਰਥੀਆਂ ਵਲੋਂ ਦੇਸ਼ਭਗਤੀ ਦੇ ਗੀਤ, ਰੰਗੋਲੀ ਅਤੇ ਕੋਰੀਓਗ੍ਰਾਫੀ ਰਾਹੀਂ ਵੀ ਵੋਟ ਪਾਉਣ ਦਾ ਸੰਦੇਸ਼ ਦਿੱਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਰਬਿੰਦਰ ਕੌਰ ਨੇ ਭਾਵੀ ਅਤੇ ਨਵੇਂ ਵੋਟਰਾਂ ਨੂੰ ਚੋਣ ਚੇਤਨਾ ਲਹਿਰ ਦਾ ਹਿੱਸਾ ਬਣਕੇ ਲੋਕਤੰਤਰ ਪ੍ਰਤੀ ਆਪਣਾ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਮੋਕੇ ਮਨਦੀਪ ਕੌਰ,ਰੋਜ਼ੀ,ਜਸਪ੍ਰੀਤ ਕੌਰ ਅਤੇ ਲੈਕਚਰਾਰ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।ਪ੍ਰੋਗਰਾਮ ਅੰਤ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਦੀਆਂ ਟੋਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here