Home Punjab ਲੋਕ ਸੇਵਾ ਸੁਸਾਇਟੀ ਨੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਲੋਕ ਸੇਵਾ ਸੁਸਾਇਟੀ ਨੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ

56
0

ਜਗਰਾਉਂ , 18 ਮਈ ( ਮੋਹਿਤ ਜੈਨ)- ਲੋਕ ਸੇਵਾ ਸੋਸਾਇਟੀ ਵੱਲੋਂ ਤੀਸਰੇ ਵਿਦਿਆਰਥੀ ਸਨਮਾਨ ਸਮਾਰੋਹ ਵਿੱਚ ਅੱਜ 38 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਲਾਲਾ ਲਾਜਪਤ ਰਾਏ ਕੰਨਿਆ ਪਾਠਸ਼ਾਲਾ ਸਕੂਲ ਜਗਰਾਓਂ ਵਿਖੇ ਕਰਵਾਏ ਸਮਾਰੋਹ ਦੇ ਮੁੱਖ ਮਹਿਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਖਦੇਵ ਸਿੰਘ ਬੁੱਟਰ ਅਤੇ ਬਲਾਕ ਖੇਡ ਅਫ਼ਸਰ ਕਰਮਜੀਤ ਸਿੰਘ ਨੇ ਅੱਠਵੀਂ ਕਲਾਸ ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਜਗਰਾਉਂ ਦੇ 11 ਸਕੂਲਾਂ ਦੇ 38 ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਜਿੱਥੇ ਉਹਨਾਂ ਨੂੰ ਵਧਾਈ ਦਿੱਤੀ ਉੱਥੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਕਹਿਣਾ ਮੰਨਣ ਅਤੇ ਆਪਣੇ ਸਕੂਲ ਦਾ ਹੋਮ-ਵਰਕ ਰੋਜ਼ਾਨਾ ਨਿਰਵਿਘਨ ਕਰਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅਗਰ ਤੁਸੀਂ ਨਿਰੰਤਰ ਆਪਣੇ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਪੜ੍ਹਾਈ ਨੂੰ ਗੰਭੀਰਤਾ ਨਾਲ ਗ੍ਰਹਿਣ ਕਰਦੇ ਹੋ ਤਾਂ ਤੁਸੀਂ ਸਫਲਤਾ ਦੀ ਮੰਜ਼ਿਲ ਜ਼ਰੂਰ ਹਾਸਲ ਕਰੋਗੇ। ਇਸ ਮੌਕੇ ਲੋਕ ਸੇਵਾ ਸੁਸਾਇਟੀ ਵੱਲੋਂ ਆਰ ਕੇ ਹਾਈ ਸਕੂਲ, ਤਾਰਾ ਦੇਵੀ ਜਿੰਦਲ ਸਕੂਲ, ਸ਼ਿਵਾਲਿਕ ਮਾਡਲ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਅਨੂਵਰਤ ਪਬਲਿਕ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਿਰ, ਪੰਜਾਬ ਪਬਲਿਕ ਸਕੂਲ, ਆਦਰਸ਼ ਕੰਨਿਆ ਸਕੂਲ, ਸਨਮਤੀ ਵਿਮਲ ਜੈਨ ਸਕੂਲ, ਸਵਾਮੀ ਰੂਪ ਚੰਦ ਜੈਨ ਸਕੂਲ, ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਲਾਲਾ ਲਾਜਪਤ ਰਾਏ ਕੰਨਿਆ ਪਾਠਸ਼ਾਲਾ ਦੀ ਅੱਠਵੀਂ ਕਲਾਸ ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 38 ਵਿਦਿਆਰਥੀਆਂ ਸਮੇਤ ਇਹਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੀਨਾ ਗੁਪਤਾ, ਮੈਨੇਜਰ ਮੁਕੇਸ਼ ਮਲਹੋਤਰਾ, ਪ੍ਰਧਾਨ ਸਾਹਿਲ ਗੁਪਤਾ, ਵਿਕਾਸ ਮਲਹੋਤਰਾ, ਨਵੀਨ ਗੋਇਲ, ਧੀਰਜ ਵਰਮਾ ਸਮੇਤ ਸੁਸਾਇਟੀ ਦੇ ਸੁਖਜਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਰਜਿੰਦਰ ਜੈਨ ਕਾਕਾ, ਰਾਜੀਵ ਗੁਪਤਾ, ਕੰਵਲ ਕੱਕੜ, ਸੁਖਦੇਵ ਗਰਗ, ਆਰ ਕੇ ਗੋਇਲ, ਮੁਕੇਸ਼ ਗੁਪਤਾ, ਜਸਵੰਤ ਸਿੰਘ, ਗੋਪਾਲ ਗੁਪਤਾ, ਅਨਿਲ ਮਲਹੋਤਰਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here