ਜਗਰਾਓਂ, 17 ਮਈ ( ਧਰਮਿੰਦਰ )—ਉੱਘੇ ਸਮਾਜਸੇਵੀ ਨਛੱਤਰ ਸਿੰਘ ਨੱਤ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਨਛੱਤਰ ਸਿੰਘ ਨੱਤ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਉਨ੍ਹਾਂ ਦੇ ਪਿੰਡ ਰਾਜੋਆਣਾ ਖੁਰਦ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ, ਪਿੰਡ ਰਾਜੋਆਣਾ ਖੁਰਦ ਵਿਖੇ 21 ਮਈ ਦਿਨ ਮੰਗਲਵਾਰ ਨੂੰ ਦੁਪਿਹਰ 12 ਵਜੇ ਤੋਂ 1 ਵਜੇ ਤੱਕ ਪਾਇਆ ਜਾਵੇਗਾ। ਇਸ ਮੌਕੇ ਨਛੱਤਰ ਸਿੰਘ ਨੱਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਲਾਕੇ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਪਹੁੰਚਣਗੀਆਂ।