ਤੰਜਾਵੁਰ (ਬਿਊਰੋ) ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਾਲੀਮੇਡੂ ‘ਚ ਉਪਰਲੇ ਮੰਦਰ ਦੀ ਰੱਥ ਯਾਤਰਾ ਦੌਰਾਨ ਕਈ ਲੋਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਏ। ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਤੰਜਾਵੁਰ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।ਪੀਐਮ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਣ ਤੋਂ ਪਹਿਲਾਂ ਤਿਰੂਚਿਰਾਪੱਲੀ ਸੈਂਟਰਲ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਵੀ. ਬਾਲਾਕ੍ਰਿਸ਼ਨਨ ਨੇ ਕਿਹਾ ਸੀ ਕਿ ਤੰਜਾਵੁਰ ਜ਼ਿਲੇ ‘ਚ ਇਕ ਮੰਦਰ ਦਾ ਵਾਹਨ (ਰੱਥ ਉਤਸਵ ਦੀ) ਬਿਜਲੀ ਦੀ ਤਾਰਾਂ ਨਾਲ ਸੰਪਰਕ ‘ਚ ਆ ਗਿਆ,ਜਿਸ ‘ਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ।ਪੁਲਿਸ ਵੱਲੋਂ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।ਪੁਲਿਸ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਪਲਟਦੇ ਸਮੇਂ ਰੱਥ ਓਵਰਹੈੱਡ ਲਾਈਨ ਦੇ ਸੰਪਰਕ ਵਿੱਚ ਆ ਗਿਆ ਅਤੇ ਅੱਗ ਦੀ ਲਪੇਟ ਵਿੱਚ ਆ ਗਿਆ।