Home Punjab ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਚੱਲੀਆਂ ਗੋਲੀਆਂ

ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਚੱਲੀਆਂ ਗੋਲੀਆਂ

35
0


ਅੰਮ੍ਰਿਤਸਰ, 18 ਮਈ (ਰੋਹਿਤ – ਸੰਜੀਵ) – ਇੱਕ ਪਾਸੇ ਦੇਸ਼ ਵਿੱਚ ਲੋਕ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ ਤੇ ਪੂਰੇ ਦੇਸ਼ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ। ਇਸ ਦੌਰਾਨ ਹਜੇ ਵੀ ਅੰਮ੍ਰਿਤਸਰ ਵਿੱਚ ਗੋਲੀ ਚੱਲਣ ਦੀਆਂ ਘਟਨਾਵਾਂ ਨਹੀਂ ਰੁਕ ਰਹੀਆਂ ਤਾਜ਼ਾ ਮਾਮਲਾ ਅੱਜ ਅੰਮ੍ਰਿਤਸਰ ਦੇ ਅਜਨਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਕੁਝ ਵਿਅਕਤੀਆਂ ਵੱਲੋਂ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ। ਜਿਸ ਤੋਂ ਬਾਅਦ ਜਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਹ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਵਿੱਚ ਆਪਣੇ ਸਾਥੀਆਂ ਦੇ ਨਾਲ ਪਹੁੰਚੇ ਸਨ ਅਤੇ ਜਦੋਂ ਪਿਆਸ ਲੱਗੀ ਤੇ ਉਹ ਰੈਲੀ ਤੋਂ ਬਾਹਰ ਪਾਣੀ ਪੀਣ ਆਇਆ ਤਾਂ ਤਾਂ ਕੁਝ ਨੌਜਵਾਨਾਂ ਨੇ ਉਸ ਦੇ ਉੱਪਰ ਹਮਲਾ ਕਰ ਦਿੱਤਾ ਅਤੇ ਉਸਨੂੰ ਜਖਮੀ ਕਰ ਦਿੱਤਾ ਅਤੇ ਉਹ ਕਈ ਨੌਜਵਾਨਾਂ ਨੂੰ ਪਹਿਚਾਣ ਦਾ ਵੀ ਹੈ ਅਤੇ ਉਸਦੀ ਪੁਰਾਣੀ ਰੰਜਿਸ਼ ਸੀ ਅਤੇ ਇਹ ਪੁਰਾਣੀ ਰੰਜਿਸ਼ ਤਹਿਤ ਹੀ ਉਸਦੇ ਉੱਪਰ ਹਮਲਾ ਕੀਤਾ ਗਿਆ ਹੈ।
ਦੂਜੇ ਪਾਸੇ ਇਸ ਮਾਮਲੇ ਚ ਬੋਲਦੇ ਹੋਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇੱਕ ਪਾਸੇ ਪੂਰੇ ਦੇਸ਼ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਅਤੇ ਸਾਰਿਆਂ ਦੇ ਹਥਿਆਰ ਪੁਲਿਸ ਸਟੇਸ਼ਨਾਂ ਦੇ ਵਿੱਚ ਜਮਾ ਹਨ ਲੇਕਿਨ ਫਿਰ ਵੀ ਸ਼ਰੇਆਮ ਦਿਨ ਦਿਹਾੜੇ ਗੋਲੀ ਚੱਲਣ ਦੀ ਵਾਰਦਾਤ ਵਾਪਰਨੀ ਪੁਲਿਸ ਪ੍ਰਸ਼ਾਸਨ ਦੇ ਉੱਪਰ ਵੀ ਸਵਾਲ ਖੜੇ ਕਰਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਦਿੱਤੇ ਜਾ ਰਹੇ ਵਾਅਦਿਆਂ ਦੀ ਵੀ ਪੋਲ ਖੋਲਦਾ ਹੈ। ਉਹਨਾਂ ਕਿਹਾ ਕਿ ਅਜਨਾਲਾ ਹਲਕੇ ਨਾਲ ਸੰਬੰਧਿਤ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਸ਼ਰੇਆਮ ਇਸ ਜਗ੍ਹਾ ਤੇ ਆ ਕੇ ਗੋਲੀਆਂ ਚਲਾਈਆਂ ਗਈਆਂ ਜਿਸ ਦੀ ਕਿ ਉਹ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਨ ਤੇ ਸਖਤ ਕਾਰਵਾਈ ਦੀ ਮੰਗ ਕਰਦੇ ਹਨ।ਇਸ ਸਾਰੇ ਮਾਮਲੇ ਦੇ ਵਿੱਚ ਪੁਲਿਸ ਦੇ ਆਲਾ ਅਧਿਕਾਰੀ ਮੌਕੇ ਤੇ ਪਹੁੰਚੇ ਉਹਨਾਂ ਦਾ ਕਹਿਣਾ ਹੈ ਕਿ ਜ਼ਖਮੀ ਹੋਏ ਨੌਜਵਾਨ ਲਵਲੀ ਕੁਮਾਰ ਦੇ ਬਿਆਨ ਕਲਮਬੰਦ ਕਰ ਲਿੱਤੇ ਗਏ ਹਨ। ਅਤੇ ਉਹ ਨੌਜਵਾਨ ਜ਼ਖਮੀ ਹੋਇਆ ਉਸ ਨੂੰ ਇਲਾਜ ਦੇ ਲਈ ਹਸਪਤਾਲ ਭੇਜਿਆ ਗਿਆ ਹੈ। ਅਤੇ ਫਿਲਹਾਲ ਪੁਲਿਸ ਮਾਮਲਾ ਦਰਜ ਕਰ ਰਹੀ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਜਾਵੇਗਾ।

LEAVE A REPLY

Please enter your comment!
Please enter your name here