Home Punjab ਡੇਰਾ ਬਿਆਸ ਮੁਖੀ ਨੇ ਸਤਿਸੰਗ ‘ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ...

ਡੇਰਾ ਬਿਆਸ ਮੁਖੀ ਨੇ ਸਤਿਸੰਗ ‘ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ; ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਦੱਸਿਆ…

20
0


ਰਈਆ (ਅਸਵਨੀ) ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਨੂੰ ਲੈ ਕੇ ਡੇਰਾ ਬਿਆਸ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈ ਰਹੇ ਹਨ। ਐਤਵਾਰ ਨੂੰ ਸਤਿਸੰਗ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਹਿਮ ਗੱਲਾਂ ਕਹੀਆਂ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਐਤਵਾਰ ਨੂੰ ਆਪਣੇ ਸਤਿਸੰਗ ‘ਚ ਕਿਹਾ ਕਿ ਸਾਡੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਬਰਾਬਰ ਹਨ ਤੇ ਸਾਨੂੰ ਸਾਰਿਆਂ ਨੂੰ ਵੋਟਿੰਗ ਪ੍ਰਕਿਰਿਆ ‘ਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਅੱਜ ਬਿਆਸ ਵਿਖੇ ਹੋਏ ਸਤਿਸੰਗ ਦੌਰਾਨ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਵੀ ਪਾਰਟੀ ਨਾਲ ਕੋਈ ਖ਼ਾਸ ਮੋਹ ਨਹੀਂ ਹੈ ਤੇ ਨਾ ਹੀ ਕਿਸੇ ਪ੍ਰਤੀ ਕੋਈ ਝੁਕਾਅ ਹੈ, ਸਾਰੀਆਂ ਸਿਆਸੀ ਪਾਰਟੀਆਂ ਤੇ ਸਾਰੇ ਉਮੀਦਵਾਰਾਂ ਲਈ ਡੇਰਾ ਬਿਆਸ ਦੇ ਦਰਵਾਜ਼ੇ ਖੁੱਲ੍ਹੇ ਹਨ। ਇੱਥੇ ਵਰਨਣਯੋਗ ਹੈ ਕਿ ਡੇਰਾ ਬਿਆਸ ‘ਚ ਲਗਾਤਾਰ ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਜਾ ਕੇ ਬਾਬਾ ਗੁਰਿੰਦਰ ਸਿੰਘ ਤੋਂ ਅਸ਼ੀਰਵਾਦ ਲੈ ਰਹੇ ਹਨ।

LEAVE A REPLY

Please enter your comment!
Please enter your name here