Home Punjab ਸਮਾਜਵਾਦੀ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਸਮਾਜਵਾਦੀ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

26
0


“ਚਰਨਜੀਤ ਚੰਨੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਕਹੀ ਗੱਲ”
ਜਲੰਧਰ, 19 ਮਈ (ਰਾਜੇਸ਼ ਜੈਨ – ਮੋਹਿਤ) : ਸਮਾਜਵਾਦੀ ਪਾਰਟੀ ਵੱਲੋਂ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਮਜਾਵਾਦੀ ਪਾਰਟੀ ਦੇ ਜਲੰਧਰ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਨ ਦੀ ਗੱਲ ਕਹੀ।ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨਾਲ ਮੀਟਿੰਗ ਕੀਤੀ ਤੇ ਚੰਨੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ।ਇਸ ਦੋਰਾਨ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਉੱਨਾਂ ਦੀ ਪਾਰਟੀ ਦਾ ਟੀਚਾ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਜਲੰਧਰ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਪੜ੍ਹੇ ਲਿਖੇ ਤੇ ਸੂਝਵਾਨ ਲੀਡਰ ਦੀ ਲੋੜ ਸੀ ਤੇ ਚੰਨੀ ਹਲਕੇ ਦੇ ਵਿਕਾਸ ਲਈ ਚੰਗੀ ਤੇ ਉੱਚੀ ਸੋਚ ਰੱਖਦੇ ਹਨ।ਉੱਨਾਂ ਕਿਹਾ ਕਿ ਉਹ ਜ਼ਿਲ੍ਹੇ ਚ ਮੋਜੂਦ ਪਾਰਟੀ ਦੇ ਵਰਕਰਾਂ ਤੇ ਲੋਕਾਂ ਨੂੰ ਅਪੀਲ ਕਰਨਗੇ ਕਿ ਚਰਨਜੀਤ ਸਿੰਘ ਚੰਨੀ ਨੂੰ ਜਿਤਾ ਕੇ ਦੇਸ਼ ਦੀ ਲੋਕ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਭਾਰਤ ਦੇ ਸੰਵਿਧਾਨ ਨੂੰ ਬਚਾਇਆ ਜਾ ਸਕੇ।ਉਨਾ ਕਿਹਾ ਕਿ ਅੱਜ ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੈ।ਇਸ ਮੋਕੇ ਤੇ ਸਮਾਜਵਾਦੀ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਰੋਹਿਤ,ਹਲਕਾ ਇੰਚਾਰਜ ਰਵੀਪਾਲ,ਡਾ.ਕਰਤਾਰ ਚੰਦ,ਦਿਗਵਿਜੈ ਯਾਦਵ,ਵੀਰੂ ਜੀ,ਸੋਮਨਾਥ ਤੇ ਅਜੀਤ ਯਾਦਵ ਤੋਂ ਇਲਾਵਾ ਹੋਰ ਪਾਰਟੀ ਦੇ ਆਗੂ ਹਾਜਰ ਸਨ।

LEAVE A REPLY

Please enter your comment!
Please enter your name here