Home Punjab ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ‘ਚ ਹੋਈ ਦੂਜੀ ਚੋਣ ਰਿਹਰਸਲ

ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ‘ਚ ਹੋਈ ਦੂਜੀ ਚੋਣ ਰਿਹਰਸਲ

20
0


ਮਾਲੇਰਕੋਟਲਾ 19 ਮਈ ( ਰਾਜਨ ਜੈਨ, ਅਸ਼ਵਨੀ)-ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਧਰ ਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ-08 ( ਅਸੈਂਬਲੀ ਸੈਗਮੈਂਟ 106 ਅਮਰਗੜ੍ਹ ) ਦੀ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਨਰ ਡਾ ਪੱਲਵੀ ਅਤੇ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸਹਾਇਕ ਚੋਣ ਅਫ਼ਸਰ ਕਮ ਸਹਾਇਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਸਿੰਘ ਦੀ ਅਗਵਾਈ ਵਿੱਚ ਪੋਲਿੰਗ ਸਟਾਫ ਦੀ ਦੂਜੀ ਰਿਹਰਸਲ ਕਰਵਾਈ ਗਈ ।ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਫ਼ਤਹਿਗੜ੍ਹ ਸਾਹਿਬ 08 (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਸ੍ਰੀ ਗੁਰਮੀਤ ਕੁਮਾਰ ਬਾਂਸਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ ਵੀ ਮੌਜੂਦ ਸਨ ।
ਲੋਕ ਸਭਾ ਚੋਣਾਂ-2024 ਦੌਰਾਨ ਚੋਣ ਪ੍ਰਕ੍ਰਿਆ ਨੂੰ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੇ 400 ਬੂਥਾਂ ‘ਤੇ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਜਾਣ ਵਾਲੇ 1920 ਦੇ ਕਰੀਬ ਚੋਣ ਅਮਲੇ ਨੂੰ ਬੀ.ਯੂ, ਸੀ.ਯੂ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਸਮੇਂ ਵਰਤੇ ਜਾਣ ਵਾਲੇ ਪ੍ਰੋਫਾਰਮੇ ਭਰਨ ਸਮੇਤ ਪ੍ਰੀਜਾਇਡਿੰਗ ਅਫ਼ਸਰਾਂ ਦੀਆਂ ਡਿਊਟੀਆਂ ਅਤੇ ਪੋਲਿੰਗ ਅਫ਼ਸਰਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਚੋਣ ਅਮਲੇ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੋਲਿੰਗ ਸਟਾਫ ਦੇ ਪਰਿਵਾਰ ਮੈਂਬਰਾਂ ਨਾਲ ਵੀ ਗੱਲ ਬਾਤ ਕੀਤੀ ਅਤੇ ਭਰੋਸਾ ਦਵਾਇਆ ਕਿ ਚੋਣ ਅਮਲੇ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਲ ਨਹੀਂ ਆਉਣ ਦਿੱਤੀ ਜਾਵੇਗੀ ਜਿਸ ਲਈ ਪ੍ਰਸਾਸ਼ਨ ਵਲੋਂ ਪੁਖੱਤਾ ਪ੍ਰਬੰਧ ਕੀਤੇ ਗਏ ਹਨ ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਚੋਣ ਅਮਲੇ ਨੂੰ ਮਾਸਟਰ ਟ੍ਰੇਨਰਾਂ ਵੱਲੋਂ ਪਾਵਰ ਪੁਆਇੰਟ ਸਲਾਇਡਾਂ ਰਾਹੀਂ ਚੋਣ ਸਮੱਗਰੀ ਸਬੰਧੀ ਅਤੇ ਬੀ.ਯੂ, ਸੀ.ਯੂ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਬਿਨ੍ਹਾਂ ਚੋਣ ਅਮਲੇ ਨੂੰ ਜਿੰਮੇਵਾਰੀਆਂ ਅਤੇ ਅਧਿਕਾਰਾਂ ਪ੍ਰਤੀ ਵੀ ਸੁਚੇਤ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਪੋਲਿੰਗ ਸਟਾਫ ਦੀਆਂ 100 ਫੀਸਦੀ ਵੋਟਾਂ ਪੁਆਉਣ ਲਈ ਸਟਾਫ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।
ਡਾ ਪੱਲਵੀ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚੜਾਏ ਜਾਣਾ ਯਕੀਨੀ ਬਣਾਏ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਨਿਰਵਿਘਨ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤੀਜੀ ਰਿਹਰਸਲ 26 ਮਈ ਨੂੰ ਕਰਵਾਈ ਜਾਵੇਗੀ ਅਤੇ 31 ਮਈ ਨੂੰ ਪੋਲ ਪਾਰਟੀਆਂ ਨੂੰ ਬੂਥਾਂ ਲਈ ਰਵਾਨਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here