ਅੰਮ੍ਰਿਤਸਰ,19 ਮਈ (ਵਿਕਾਸ ਮਠਾੜੂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦੇਹਾਂਤ ਹੋ ਗਿਆ। ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਥਕ ਹਲਕਿਆਂ ‘ਚ ਗ਼ਮਗੀਨ ਮਾਹੌਲ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਗਿਆਨੀ ਸੁਖਚੈਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਗਿਆਨੀ ਸੁਖਚੈਨ ਸਿੰਘ ਦੇ ਇਲਾਜ ਦਰਮਿਆਨ ਅਕਾਲ ਚਲਾਣਾ ਕਰ ਜਾਣ ਨਾਕ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਦਾ ਸੁਭਾਅ ਬਹੁਤ ਹੀ ਵਧੀਆ ਤੇ ਮਿਲਣਸਾਰ ਸੀ ਜੋ ਸੰਗਤਾਂ ਨੂੰ ਬਹੁਤ ਸਨੇਹ ਕਰਦੇ ਸਨ। ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਭਾਈ ਬਖਸ਼ੀਸ਼ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਵਰਿੰਦਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।