Home Punjab ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ...

ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ – ਜਨਰਲ ਚੋਣ ਅਬਰਜ਼ਰਵਰ

26
0


ਨਵਾਂਸ਼ਹਿਰ, 19 ਮਈ (ਭਗਵਾਨ ਭੰਗੂ – ਲਿਕੇਸ਼) : ਲੋਕ ਸਭਾ ਚੋਣ ਹਲਕਾ ਸ੍ਰੀ ਆਨੰਦਪੁਰ ਸਹਿਬ ਦੇ ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਨੇ ਕਿਹਾ ਕਿ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਲਈ ਗਰੀਨ ਇਲੈਕਸ਼ਨ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਚੋਣ ਪ੍ਰਕਿਰਿਆ ਦੌਰਾਨ ਹੋਣ ਵਾਲੀ ਗਤੀਵਿਧੀਆਂ ਵਿੱਚ ਪ੍ਰਦੂਸ਼ਣ ਮੁਕਤ ਸਾਧਨ ਵਰਤੇ ਜਾ ਰਹੇ ਹਨ। ਇਸ ਦੇ ਨਾਲ ਮਤਦਾਨ ਪ੍ਰਤੀਸ਼ਤ ਨੂੰ ਵੀ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰ ਰਹੇ ਸਨ। ਇਸ ਦੋਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਨਵਜੋਤ ਪਾਲ ਸਿੰਘ ਰੰਧਾਵਾ ਵੀ ਮੌਜੂਦ ਸਨ।ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋ ਇਸ ਵਾਰ ਗਰੀਨ ਇਲੈਕਸ਼ਨ ਕਰਵਾਉਣ ਦੇ ਦਿਤੇ ਨਾਅਰੇ ਨੂੰ ਜ਼ਮੀਨੀ ਹਕੀਕਤ ਵਿਚ ਬਦਲਣ ਦੇ ਲਈ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ । ਚੋਣ ਪ੍ਰਕਿਰਿਆ ਦੌਰਾਨ ਕਾਰਬਨ ਉਤਸਰਜਨ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਵਾਉਣ ਲਈ ਟਰੇਨਿੰਗ, ਟੀਮਾਂ ਦੀ ਰਵਾਨਗੀ, ਵਾਪਸੀ ਅਤੇ ਗਿਣਤੀ ਕੇਂਦਰਾਂ ਮੌਕੇ ਘੱਟ ਤੋਂ ਘੱਟ ਪਲਾਸਿਟਿਕ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਮਤਦਾਨ ਵਾਲੇ ਦਿਨ ਪੋਲਿੰਗ ਬੂਥਾਂ ਤੇ ਮਤਦਾਤਾਵਾਂ ਲਈ ਜ਼ਰੂਰੀ ਸੁਵਿਧਾਵਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਵੱਖਰੇ ਵੱਖਰੇ ਬੂਟਿਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵੋਟ ਪਾਉਣ ਲਈ ਆਉਣ ਵਾਲੇ ਮਤਦਾਤਾਂ ਪੋਲਿੰਗ ਬੂਥਾਂ ਤੋਂ ਮਿਲੇ ਬੂਟੇ ਆਪਣੇ ਘਰ ਲੈ ਜਾ ਸਕਣ ਅਤੇ ਇਹ ਬੂਟੇ ਆਪਣੇ ਘਰਾਂ ਅਤੇ ਖੇਤਾਂ ਵਿੱਚ ਲਗਾਉਣ। ਉਨ੍ਹਾ ਨੇ ਕਿਹਾ ਕਿ ਸਾਡੇ ਵੱਲੋ ਲਗਾਇਆ ਗਿਆ ਇਕ ਬੂਟਾ ਵੀ ਗਰੀਨ ਇਲੈਕਸ਼ਨ ਦੇ ਸੰਕਲਪ ਨੂੰ ਮਜਬੂਤ ਕਰੇਗਾ। ਉਨਾਂ ਨੇ ਕਿਹਾ ਕਿ ਚੌਣਾਂ ਦੌਰਾਨ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਲਈ ਵੀ ਯਤਨ ਕੀਤੇ ਜਾ ਰਹੇ ਹਨ।ਜਨਰਲ ਅਬਜਰਵਰ ਡਾ. ਹੀਰਾ ਲਾਲ ਨੇ ਕਿਹਾ ਕਿ ਉਨਾਂ ਨੇ ਸਾਲ 1920 ਵਿਚ ਬਾਂਦਾ (ਉੱਤਰਪ੍ਰਦੇਸ਼) ਜ਼ਿਲ੍ਹੇ ਵਿਚ ਬਤੌਰ ਜ਼ਿਲ੍ਹਾ ਮੈਜਿਸਟਰੇਟ ਹੁਦਿੰਆ ਉਸ ਮੌਕੇ ਲੋਕ ਸਭਾ ਚੋਣਾਂ ਵਿਚ 10.5 ਫੀਸਦੀ ਮਤਦਾਨ ਵਧਾ ਕੇ ਕੌਮੀ ਪੱਧਰ ਤੇ ਨਾਮਨਾ ਖਟੀਆ ਸੀ। ਉਨਾ ਨੇ ਕਿਹਾ ਕਿ ਚੌਣਾਂ ਦੇ ਵਿਚ ਮੱਤ ਪ੍ਰਤੀਸ਼ਤ ਨੂੰ ਵਧਾਉਣ ਦੇ ਲਈ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਲੋੜ ਹੈ।ਉਨਾ ਨੇ ਸਮੂਹ ਹਲਕਾ ਨਿਵਾਸਿਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਗਰੀਨ ਇਲੈਕਸ਼ਨ ਕਰਵਾਉਣ ਦੇ ਵਿਚ ਸਹਿਯੋਗ ਕਰਨ ਅਤੇ ਮਤਦਾਨ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਤੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here