Home Punjab ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਕੀਤਾ...

ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਕੀਤਾ ਜਾਗਰੂਕ

23
0


ਬਟਾਲਾ, 20 ਮਈ (ਭਗਵਾਨ ਭੰਗੂ) : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਠੇਠਰਕੇ ਕਲਾਂ ਸਕੂਲ ਵਿਖੇ ਵਿਦਿਆਰਥੀਆਂ ਨੂੰ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ, ਨਸ਼ਾਖੋਰੀ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਨਸ਼ਾ ਸਮਾਜ ਲਈ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਹੰਭਲਾ ਮਾਰੀਏ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਾਈਬਰ ਕਰਾਈਮ ਅਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here