ਚੰਡੀਗੜ੍ਹ(ਬਿਊਰੋ) ਪੰਜਾਬ ਸਰਕਾਰ ਵੱਲੋਂ ਸਰਕਾਰੀ ਗੱਡੀਆਂ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਵੜਿੰਗ ਅਤੇ ਪਰਗਟ ਸਿੰਘ ਨੂੰ ਸਰਕਾਰੀ ਗੱਡੀ ਵਾਪਸ ਨਾ ਕਰਨ ‘ਤੇ ਨੋਟਿਸ ਜਾਰੀ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਕਿਹਾ ਹੈ ਕਿ ਸਾਬਕਾ ਮੰਤਰੀ ਆਪਣੀਆ ਗੱਡੀਆ ਵਾਪਸ ਕੀਤੀਆ ਜਾਣ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਵਿਧਾਇਕ ਨੂੰ ਸਰਕਾਰੀ ਫਲੈਟ ਅਲਾਟ ਕੀਤੇ ਗਏ ਹਨ। ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ 35 ਨੰਬਰ ਫਲੈਟ ਮਿਲਿਆ ਹੈ। ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਨੂੰ ਫਲੈਟ ਨੰਬਰ 37 ਅਲਾਟ ਕੀਤਾ ਗਿਆ। ਇਸ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਨੂੰ 39 ਨੰਬਰ ਫਲੈਟ ਅਲਾਟ ਹੋਇਆ ਹੈ।