Home Punjab ਜਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਲੁਆਈ 15 ਜੂਨ ਤੋ ਹੀ ਕੀਤੀ...Punjabਜਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਲੁਆਈ 15 ਜੂਨ ਤੋ ਹੀ ਕੀਤੀ ਜਾਵੇ : ਡਾ: ਹਰਪਾਲ ਸਿੰਘ ਪੰਨੂBy dailyjagraonnews - May 21, 2024250FacebookTwitterPinterestWhatsApp ਤਰਨ ਤਾਰਨ 21 ਮਈ (ਅਸ਼ਵਨੀ – ਮੁਕੇਸ਼) : ਪੰਜਾਬ ਸਰਕਾਰ ਵੱਲੋਂ ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ: ਹਰਪਾਲ ਸਿੰਘ ਪੰਨੂ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਰਨ ਤਾਰਨ ਜਿਲ੍ਹੇ ਵਿੱਚ ਝੋਨੇ ਦੀ ਲੁਆਈ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 11 ਜੂਨ 2024 ਤੋਂ ਸ਼ੁਰੂ ਕਰ ਸਕਦੇ ਹਨ। ਇਸਦੇ ਨਾਲ ਹੀ 15 ਮਈ 2024 ਤੋਂ ਬਿਨਾਂ ਕੱਦੂ ਤੇ ਝੋਨੇ ਦੀ ਸਿੱਧੀ ਬਿਜਾਈ ਵੀ ਚਾਲੂ ਹੈ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ। ਇਸ ਲਈ ਜਿਹਨਾਂ ਕਿਸਾਨ ਝੋਨੇ ਦੀਆਂ ਘੱਟ ਸਮੇ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜੀਹ ਦੇਣ ਅਤੇ ਕੁਦਰਤ ਦੀ ਵਡਮੁੱਲੀ ਦਾਤ ਪਾਣੀ ਨੂੰ ਬਣਾਉਣ ਵਾਸਤੇ ਝੋਨੇ ਦੀ ਲੁਆਈ ਸਰਕਾਰ ਵੱਲੋ ਨਿਰਧਾਰਿਤ ਮਿਤੀਆਂ ਤੇ ਹੀ ਕਰਨ । ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਵੱਢਾਂ ਨੂੰ ਵਾਹ ਕੇ ਖੁੱਲਾ ਛੱਡ ਦਿੱਤਾ ਜਾਵੇ ਤਾਂ ਜੋ ਧੁੱਪ ਪੈਣ ਨਾਲ ਜਮੀਨ ਵਿਚ ਵੱਖ-ਵੱਖ ਤਰਾਂ ਦੇ ਬੀਮਾਰੀਆਂ ਦੇ ਜੀਵਾਣੂਆਂ ਅਤੇ ਕੀੜੇ ਮਕੌੜੇ ਨਸ਼ਟ ਨਾ ਹੋ ਜਾਣ। ਉਹਨਾਂ ਕਿਹਾ ਕਿ ਬਿਨਾਂ ਕਿਸੇ ਜਰੂਰਤ ਦੇ ਖੇਤਾਂ ਵਿੱਚ ਖੁੱਲਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਰੱਖਿਆ ਜਾ ਸਕੇ।