ਸਮਰਾਲਾ, 23 ਮਈ (ਰਾਜੇਸ਼ ਜੈਨ) : ਥਾਣਾ ਸਮਰਾਲਾ ਦੇ ਡੀਐੱਸਪੀ ਤਰਲੋਚਨ ਸਿੰਘ ਦੀ ਅਗਵਾਈ ‘ਚ ਥਾਣਾ ਮੁਖੀ ਰਾਓਵਰਿੰਦਰ ਸਿੰਘ ਵੱਲੋਂ ਚੋਣ ਜ਼ਾਬਤੇ ਦੇ ਮੱਦੇਨਜ਼ਰ ਲੁਧਿਆਣਾ ਚੰਡੀਗੜ੍ਹ ਰੋਡ ‘ਤੇ ਲਗਾਏ ਗਏ ਹਾਈਟੈਕ ਨਾਕੇ ਦੌਰਾਨ ਆਉਣ ਜਾਣ ਵਾਲੀਆਂ ਗੱਡੀਆਂ, ਬੱਸਾਂ ਤੇ ਹੋਰ ਵਾਹਨਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ।ਇਸ ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ 4 ਕਾਰ ਸਵਾਰਾਂ ਕੋਲੋਂ ਕਰੀਬ ਸਾਢੇ ਬਾਰਾਂ ਲੱਖ ਦੀ ਨਕਦੀ ਬਰਾਮਦ ਕੀਤੀ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਹ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਉਕਤ ਕਾਰ ਸਵਾਰਾਂ ਕੋਲੋਂ 12,68,400 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।ਪੁਲਿਸ ਵੱਲੋਂ ਇਹ ਨਕਦੀ ਜ਼ਬਤ ਕਰ ਲਈ ਗਈ। ਡੀਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਹਿਫਾਜਤ ਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।