ਸੁਨਾਮ (ਭੰਗੂ) ਸੁਨਾਮ ਸ਼ਹਿਰ ਵਿੱਚ ਦੇਰ ਸ਼ਾਮ ਵਾਪਰੇ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਨਾਲ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਦੂਜੇ ਜ਼ਖਮੀ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੇਜਰ ਸਿੰਘ ਹਰਿਆਊ ਤੋਂ ਆਪਣੀ ਬੇਟੀ , ਲੜਕੇ ਅਤੇ ਘਰਵਾਲੀ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ ਤਾਂ ਦੂਜੇ ਪਾਸੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਵਿੱਚ ਆ ਕੇ ਟੱਕਰ ਮਾਰੀ ਜਿਸ ਨਾਲ ਉਸਦਾ ਸਿਰ ਸੜਕ ‘ਤੇ ਵੱਜਿਆ ਤੇ ਉਸਦੀ ਮੌਤ ਹੋ ਗਈ। ਉਹਨਾਂ ਨੇ ਦੱਸਿਆ ਕਿ ਮੇਜਰ ਸਿੰਘ ਦੀ ਬੇਟੀ ਦੇ ਵੀ ਸੱਟਾਂ ਲੱਗੀਆਂ ਹਨ ਉਸ ਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ, ਬਾਕੀਆਂ ਦੇ ਵੀ ਸੱਟਾਂ ਲੱਗੀਆਂ ਹਨ ਅਤੇ ਦੂਜੇ ਮੋਟਰਸਾਈਕਲ ਸਵਾਰ ਵੀ ਸਿਵਲ ਹਸਪਤਾਲ ਦੇ ਵਿੱਚ ਦਾਖਲ ਹਨ। ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕਰਨ ‘ਤੇ ਦੱਸਿਆ ਕਿ ਉਕਤ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।