ਸਿੱਧਵਾਂਬੇਟ, 24 ਮਈ ( ਰੋਹਿਤ ਗੋਇਲ, ਜਗਰੂਪ ਸੋਹੀ )-ਸੀ.ਆਈ.ਏ ਸਟਾਫ਼ ਜਗਰਾਉਂ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਦੇਸੀ .315 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਕਿਸ਼ਨਪੁਰਾ ਚੌਂਕ ਸਿੱਧਵਾਂਬੇਟ ਵਿਖੇ ਮੌਜੂਦ ਸਨ। ਸੂਚਨਾ ਮਿਲੀ ਸੀ ਕਿ ਬਲਰਾਜ ਸਿੰਘ ਉਰਫ਼ ਬਾਜੀ ਵਾਸੀ ਪਿੰਡ ਬਹਾਦਰਕੇ ਜ਼ਿਲ੍ਹਾ ਲੁਧਿਆਣਾ ਕੋਲ ਨਾਜਾਇਜ਼ ਅਸਲਾ ਹੈ। ਜੋ ਕੋਈ ਗੰਭੀਰ ਅਪਰਾਧ ਕਰ ਸਕਦਾ ਹੈ। ਉਹ ਆਪਣੇ ਬੁਲਟ ਮੋਟਰਸਾਈਕਲ ’ਤੇ ਪਿੰਡ ਬਹਾਦਰਕੇ ਤੋਂ ਸਿੱਧਵਾਂਬੇਟ ਵੱਲ ਜਾ ਰਿਹਾ ਹੈ। ਇਸ ਸੂਚਨਾ ’ਤੇ ਪੁਲ ਡਰੇਨ ਅੱਬੂਪੁਰਾ ਕੋਲ ਨਾਕਾਬੰਦੀ ਕਰਕੇ ਬੁਲੇਟ ਮੋਟਰਸਾਈਕਲ ’ਤੇ ਆ ਰਹੇ ਬਲਰਾਜ ਸਿੰਘ ਉਰਫ਼ ਬਾਜੀ ਨੂੰ ਚੈਕਿੰਗ ਦੌਰਾਨ .315 ਬੋਰ ਦੇ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ। ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸਨੇ ਮੰਨਿਆ ਕਿ ਉਸ ਨੇ ਇਹ ਨਜਾਇਜ਼ ਪਿਸਤੌਲ ਯੂਪੀ ਤੋਂ 8 ਹਜ਼ਾਰ ਰੁਪਏ ਵਿੱਚ ਖਰੀਦਿਆ ਸੀ। ਉਸ ਪਾਸੋਂ ਹੋਰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ।