ਕਪੂਰਥਲਾ,25 ਮਈ (ਰੋਹਿਤ ਗੋਇਲ – ਮੁਕੇਸ਼) : ਜ਼ਿਲ੍ਹੇ ਦੇ ਕਸਬਾ ਨਡਾਲਾ ‘ਚ ਇਕ ਔਰਤ ਨੇ ਸ਼ੱਕੀ ਹਾਲਾਤ ‘ਚ ਘਰ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਔਰਤ ਨੂੰ ਦੋ ਦਿਨ ਪਹਿਲਾਂ ਇਲਾਕੇ ਦੇ ਲੋਕਾਂ ਨੇ ਦੇਖਿਆ ਸੀ। ਔਰਤ ਦਾ ਪਤੀ ਵਿਦੇਸ਼ ਰਹਿੰਦਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਨਡਾਲਾ ਚੌਕੀ ਦੇ ਇੰਚਾਰਜ ਦਲਵਿੰਦਰਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਤੇ ਕਾਰਵਾਈ ਸ਼ੁਰੂ ਕੀਤੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।ਡੀਐਸਪੀ ਸੁਰਿੰਦਰ ਪਾਲ ਨੇ ਦੱਸਿਆ ਕਿ ਪਰਿਵਾਰ ਮੁਤਾਬਕ ਔਰਤ ਦੇ ਕੋਈ ਬੱਚਾ ਨਹੀਂ ਸੀ ਜਿਸ ਕਾਰਨ ਉਹ ਤਣਾਅ ‘ਚ ਰਹਿੰਦੀ ਸੀ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ ਕਰੀਬ 9 ਸਾਲ ਪਹਿਲਾਂ ਨਵਜੋਤ ਕੌਰ ਉਰਫ ਜੋਤੀ ਨਾਲ ਹੋਇਆ ਸੀ। ਕੁਝ ਸਮੇਂ ਤੋਂ ਉਹ ਕਸਬਾ ਨਡਾਲਾ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਹੀ ਸੀ। ਉਸ ਦਾ ਲੜਕਾ ਅਰਜੁਨ ਕਰੀਬ 2 ਮਹੀਨੇ ਪਹਿਲਾਂ ਵਿਦੇਸ਼ (ਪੁਰਤਗਾਲ) ਗਿਆ ਸੀ। ਸ਼ੁੱਕਰਵਾਰ ਨੂੰ ਉਸਦੇ ਲੜਕੇ ਨੇ ਵਿਦੇਸ਼ ਤੋਂ ਫੋਨ ਕਰ ਕੇ ਦੱਸਿਆ ਕਿ ਜੋਤੀ ਨਹੀਂ ਰਹੀ ਜਦੋਂ ਉਨ੍ਹਾਂ ਉਸ ਦੇ ਘਰ ਜਾ ਕੇ ਦੇਖਿਆ ਤਾਂ ਬੈੱਡ ‘ਚ ਜੋਤੀ ਦੀ ਲਾਸ਼ ਪਈ ਸੀ। ਚੌਕੀ ਇੰਚਾਰਜ ਦਲਵਿੰਦਰਬੀਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।ਡੀਐਸਪੀ ਸੁਰਿੰਦਰ ਪਾਲ ਨੇ ਦੱਸਿਆ ਕਿ ਪਰਿਵਾਰ ਮੁਤਾਬਕ ਔਰਤ ਦੇ ਕੋਈ ਬੱਚਾ ਨਹੀਂ ਸੀ ਜਿਸ ਕਾਰਨ ਉਹ ਤਣਾਅ ‘ਚ ਰਹਿੰਦੀ ਸੀ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ ਕਰੀਬ 9 ਸਾਲ ਪਹਿਲਾਂ ਨਵਜੋਤ ਕੌਰ ਉਰਫ ਜੋਤੀ ਨਾਲ ਹੋਇਆ ਸੀ। ਕੁਝ ਸਮੇਂ ਤੋਂ ਉਹ ਕਸਬਾ ਨਡਾਲਾ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਹੀ ਸੀ। ਉਸ ਦਾ ਲੜਕਾ ਅਰਜੁਨ ਕਰੀਬ 2 ਮਹੀਨੇ ਪਹਿਲਾਂ ਵਿਦੇਸ਼ (ਪੁਰਤਗਾਲ) ਗਿਆ ਸੀ। ਸ਼ੁੱਕਰਵਾਰ ਨੂੰ ਉਸਦੇ ਲੜਕੇ ਨੇ ਵਿਦੇਸ਼ ਤੋਂ ਫੋਨ ਕਰ ਕੇ ਦੱਸਿਆ ਕਿ ਜੋਤੀ ਨਹੀਂ ਰਹੀ ਜਦੋਂ ਉਨ੍ਹਾਂ ਉਸ ਦੇ ਘਰ ਜਾ ਕੇ ਦੇਖਿਆ ਤਾਂ ਬੈੱਡ ‘ਚ ਜੋਤੀ ਦੀ ਲਾਸ਼ ਪਈ ਸੀ। ਚੌਕੀ ਇੰਚਾਰਜ ਦਲਵਿੰਦਰਬੀਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।