Home Punjab ਦਿਨੋ ਦਿਨ ਵੱਧ ਰਹੀ ਗਰਮੀ ਕਾਰਨ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ...

ਦਿਨੋ ਦਿਨ ਵੱਧ ਰਹੀ ਗਰਮੀ ਕਾਰਨ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ – ਡਾ. ਰਵਿੰਦਰ ਸਿੰਘ

24
0


ਬਟਾਲਾ, 26 ਮਈ (ਲਿਕੇਸ਼ ਸ਼ਰਮਾ – ਅਸ਼ਵਨੀ ) ਐਸ.ਐਮ. ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਦਿਨੋ ਦਿਨ ਵੱਧ ਰਹੀ ਗਰਮੀ ਕਾਰਨ ਬਿਨਾਂ ਕਿਸੇ ਜਰੂਰੀ ਕੰਮ ਦੇ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨਾਂ ਦੱਸਿਆ ਕਿ ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡਰੇਸ਼ਨ, ਹੀਟ ਸਟਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾ ਹੋ ਸਕਦੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੇ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤਾਂ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ।ਐਸ.ਐਮ.ਓ ਨੇ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ ਅਤੇ ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।

LEAVE A REPLY

Please enter your comment!
Please enter your name here