ਲੁਧਿਆਣਾ , 27 ਮਈ (ਭਗਵਾਨ ਭੰਗੂ) : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ,ਪੀ ਏ ਯੂ ਦੇ ਸਹਿਯੋਗ ਨਾਲ ਫਲਾਂ ਤੋਂ ਕੁਦਰਤੀ ਸਿਰਕਾ ਅਤੇ ਘੱਟ ਅਲਕੋਹਲ ਵਾਲੇ ਕਾਰਬੋਨੇਟਡ ਡਰਿੰਕ ਤਿਆਰ ਕਰਨ ਬਾਰੇ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ•ਆਂ ਤੋਂ ਆਏ 45 ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਕੋਰਸ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਪ੍ਰਾਪਤ ਹੋਇਆ| ਇਸ ਸਿਖਲਾਈ ਕੋਰਸ ਵਿੱਚ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਫਲਾਂ ਤੋਂ ਕੁਦਰਤੀ ਤਰੀਕੇ ਨਾਲ ਸਿਰਕਾ ਅਤੇ ਕਾਰਬੋਨੇਟਡ ਡਰਿੰਕ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ| ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਬਹੁਤ ਸਿਖਿਆਰਥੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਕੁਦਰਤੀ ਸਿਰਕਾ ਤਿਆਰ ਕਰਨ ਦੀ ਸਿਖਲਾਈ ਲੈ ਕੇ ਇਸ ਨੂੰ ਕਿੱਤੇ ਵਜੋਂ ਅਪਣਾ ਰਹੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ।ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਜੀ. ਐਸ ਕੋਚਰ ਨੇ ਕੁਦਰਤੀ ਤਰੀਕੇ ਨਾਲ ਸਿਰਕਾ ਬਨਾਉਣ ਦੀ ਮਹਤੱਤਾ ਅਤੇ ਵਰਤੋਂ ਬਾਰੇ ਦੱਸਿਆ| ਇਸ ਕੋਰਸ ਦੌਰਾਨ ਵੱਖ-ਵੱਖ ਮਾਹਿਰਾਂ ਨੇ ਡਾ. ਕਿਸ਼ਾਨੀ, ਡਾ. ਲੇਨੀਕਾ ਕਸ਼ਯਪ, ਡਾ. ਪ੍ਰੀਆ ਕਤਿਆਲ਼, ਡਾ. ਪਰਮਪਾਲ ਸਹੋਤਾ, ਡਾ. ਰਿਚਾ ਅਰੋੜਾ, ਡਾ. ਪੂਨਮ ਏ. ਸਚਦੇਵ, ਡਾ. ਮਨਵੀਰ ਸਿੰਘ, ਡਾ ਬਬੀਤਾ ਕੁਮਾਰ ਅਤੇ ਸ਼੍ਰੀ ਕਰਨਬੀਰ ਸਿੰਘ (ਪਾਬੀ ਪ੍ਰੋਜੈਕਟ) ਨੇ ਸਿਖਿਆਰਥੀਆਂ ਨਾਲ ਪ੍ਰੈਕਟੀਕਲ ਤਰੀਕੇ ਨਾਲ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ| ਇਸ ਮੌਕੇ ਤੇ ਡਾ. ਜਸਪ੍ਰੀਤ ਸਿੰਘ ਖੇੜਾ, ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਆਤਮਾ ਸਕੀਮ ਰਾਹੀਂ ਕਿਸਾਨਾਂ ਨੂੰ ਹੋਣ ਵਾਲੇ ਲਾਭਾਂ ਤੇ ਚਾਨਣਾ ਪਾਇਆ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।