Home Education ਜੀ. ਐਚ. ਜੀ. ਅਕੈਡਮੀ,ਜਗਰਾਓਂ ਵਿਖੇ ‘ਪਾਣੀ ਬਚਾਓ’ ਖੇਡਿਆ ਗਿਆ ਨਾਟਕ

ਜੀ. ਐਚ. ਜੀ. ਅਕੈਡਮੀ,ਜਗਰਾਓਂ ਵਿਖੇ ‘ਪਾਣੀ ਬਚਾਓ’ ਖੇਡਿਆ ਗਿਆ ਨਾਟਕ

172
0


ਜਗਰਾਉਂ, 28 ਅਪ੍ਰੈਲ ( ਹਰਵਿੰਦਰ ਸਿੰਘ ਸੱਗੂ)-ਜੀ.ਐੱਚ. ਜੀ ਅਕੈਡਮੀ ਜਗਰਾਓਂ ਵਿਖੇ ਵਿਦਿਆਰਥੀਆਂ ਵਿੱਚ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜੁਝਾਰ ਹਾਊਸ ਦੀਆਂ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਸਵੇਰ ਦੀ ਸਭਾ ਵਿੱਚ ਰੰਗਮੰਚ ਤੇ ਬਹੁਤ ਹੀ ਸੁਚੱਜੇ ਢੰਗ ਨਾਲ ਇਕ ਨਾਟਕ ਪੇਸ਼ ਕੀਤਾ ਗਿਆ ।ਜਿਸ ਵਿਚ ਵਿਦਿਆਰਥੀਆਂ ਨੇ ਪਹਿਲਾਂ ਪਾਣੀ ਦੀ ਕੀਤੀ ਜਾਂਦੀ ਦੁਰਵਰਤੋਂ ਦੇ ਦ੍ਰਿਸ਼ ਪੇਸ਼ ਕੀਤੇ।ਦੁਰਵਰਤੋਂ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ ਮੰਡਲੀ ਦੁਆਰਾ ਜਾਗਰੂਕ ਕੀਤਾ ਗਿਆ ।ਨਾਟਕ ਰਾਹੀਂ ਉਨ੍ਹਾਂ ਨੇ ਦੱਸਿਆ ਕਿ ਪਾਣੀ ਇੱਕ ਕੁਦਰਤ ਦੀ ਅਣਮੁੱਲੀ ਦੇਣ ਹੈ।ਇਸ ਦੇ ਬਿਨਾਂ ਜੀਵਨ ਅਸੰਭਵ ਹੈ ।ਉਨ੍ਹਾਂ ਨੇ ਕੁਝ ਦ੍ਰਿਸ਼ਾਂ ਰਾਹੀਂ ਪੇਸ਼ ਕੀਤਾ ਕਿ ਕਿਸ ਤਰ੍ਹਾਂ ਅਸੀਂ ਪਾਣੀ ਦੀ ਬੂੰਦ ਬੂੰਦ ਬਚਾ ਸਕਦੇ ਹਾਂ ।ਅਖੀਰ ਵਿੱਚ ਜੀ. ਐੱਚ. ਜੀ. ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅੱਜ ਇਸ ਦੀ ਸੰਭਾਲ ਨਾ ਕੀਤੀ ਗਈ ਤਾਂ ਭਵਿੱਖ ਦੇ ਵਿਚ ਸਾਨੂੰ ਬਹੁਤ ਵੱਡੇ ਸੰਕਟ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here