ਨਵਾਂਸ਼ਹਿਰ, 27 ਮਈ (ਲਿਕੇਸ਼ ਸ਼ਰਮਾ – ਅਸ਼ਵਨੀ) : ਮੁੱਖ ਚੋਣ ਅਫਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਜਨਰਲ ਅਬਜਰਵਰ ਡਾਕਟਰ ਹੀਰਾ ਲਾਲ ਦੀ ਯੋਗ ਅਗਵਾਈ ਹੇਠ ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਸਾਡਾ ਮਿਸ਼ਨ ਗਰੀਨ ਇਲੈਕਸ਼ਨ 2024 ਅਧੀਨ ਹਰੇ ਰੰਗ ਦੀ ਟੀ ਸ਼ਰਟ ਅਤੇ ਟੋਪੀਆਂ ਜਾਰੀ ਕੀਤੀਆਂ ਗਈਆਂ ਜੋ ਕਿ ਇੱਕ ਜੂਨ ਨੂੰ ਗਰੀਨ ਇਲੈਕਸ਼ਨ ਵਜੋਂ ਮਨਾਉਣ ਦਾ ਸੁਨੇਹਾ ਹੈ।ਇਸ ਮੌਕੇ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਨੂੰ ਈਕੋ ਫਰੈਂਡਲੀ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਹਰ ਵੋਟਰ ਵੋਟ ਵਾਲੇ ਦਿਨ ਇੱਕ ਇੱਕ ਪੌਦਾ ਜਰੂਰ ਲਗਾਏਗਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰੇਗਾ ਤਾਂ ਕਿ ਅਸੀਂ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਣ ਦੀ ਸੰਭਾਲ ਕਰ ਸਕੀਏ ਇਸ ਮੌਕੇ ਕਣਕ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ, ਵੱਧ ਤੋਂ ਵੱਧ ਪੌਦੇ ਲਗਾਉਣ ,ਪੌਦਿਆਂ ਦੀ ਸਾਂਭ ਸੰਭਾਲ ਕਰਨ ਅਤੇ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਨ ਆਦਿ ਦਾ ਸੁਨੇਹਾ ਦਿੱਤਾ ਗਿਆ। ਉਹਨਾਂ ਕਿਹਾ ਕਿ ਹਰ ਵੋਟਰ ਆਪਣੇ ਆਂਢ ਗੁਆਂਡ, ਰਿਸ਼ਤੇਦਾਰ, ਗਲੀ ਮਹੱਲੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਕਿ ਜੋ ਸਾਡਾ ਮਿਸ਼ਨ ਹੈ “ਇਸ ਵਾਰ ਜਿਲਾ ਸ਼ਹੀਦ ਭਗਤ ਸਿੰਘ ਨਗਰ 75 ਪਾਰ” ਪੂਰਾ ਹੋ ਸਕੇ ਇਹ ਆਪ ਸਭ ਦੇ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। ਇਸ ਮੌਕੇ ਜਿਲਾ ਸਵੀਪ ਟੀਮ ਦੇ ਨੋਡਲ ਅਫਸਰ ਸਤਨਾਮ ਸਿੰਘ ਸੋਨੀ ਇਲੈਕਸ਼ਨ ਕਾਨੂੰਗੋ ਦਲਜੀਤ ਸਿੰਘ ਆਦਿ ਹਾਜ਼ਰ ਸਨ।