ਬਟਾਲਾ, 27 ਮਈ (ਅਨਿਲ – ਸੰਜੀਵ) ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਜੂਨ ਨੂੰ ਲੋਕ ਸਭਾ ਸਭਾ ਵੋਟਾਂ ਲਈ ਚੋਣ ਅਮਲੇ ਦੀ ਰਿਹਰਸਲਾਂ ਕਰਵਾਈਆਂ ਗਈਆਂ ਹਨ ਅਤੇ ਚੋਣ ਅਮਲੇ ਨੂੰ ਬਾਰੀਕੀ ਨਾਲ ਮਾਸਟਰ ਟਰੇਨਰ ਵੱਲੋਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।ਐਸ.ਡੀ.ਐਮ ਬਟਾਲਾ ਨੇ ਸਿਖਲਾਈ ਲੈ ਰਹੇ ਚੋਣ ਅਮਲੇ ਨੂੰ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਰਪੱਖ, ਬਿਨਾਂ ਕਿਸੇ ਡਰ ਅਤੇ ਦਬਾਅ ਨਾਂਲ ਅਮਲ ਵਿਚ ਲਿਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟ ਪੋਲ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ।ਉਨ੍ਹਾਂ ਕਿਹਾ ਕਿ ਵੋਟਾਂ ਦੇ ਇਸ ਪਰਵ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਅਤੇ ਇਸ ਤਿਉਹਾਰ ਨੂੰ ਸਫਲ ਬਣਾਇਆ ਜਾਵੇ।