Home Political ਬਟਾਲਾ ਪੁਲਿਸ ਵੱਖ-ਵੱਖ ਥਾਵਾਂ ’ਤੇ ਕੀਤਾ ਗਿਆ ਫਲੈਗ ਮਾਰਚ

ਬਟਾਲਾ ਪੁਲਿਸ ਵੱਖ-ਵੱਖ ਥਾਵਾਂ ’ਤੇ ਕੀਤਾ ਗਿਆ ਫਲੈਗ ਮਾਰਚ

49
0


ਬਟਾਲਾ, 29 ਮਈ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਟਾਲਾ ਪੁਲਿਸ (ਥਾਣਾ ਸਿਵਲ ਲਾਈਨ) ਨੇ ਆਗਾਮੀ ਚੋਣਾਂ ਨੂੰ ਮੁੱਖ ਰੱਖਦਿਆਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ, ਲੋਕਾਂ ਦਾ ਵਿਸ਼ਵਾਸ ਵਧਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਥਾਵਾਂ ’ਤੇ ਫਲੈਗ ਮਾਰਚ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਆਜਾਦ ਦਵਿੰਦਰ ਸਿੰਘ, ਡੀਐਸਪੀ (ਐੱਚ) ਬਟਾਲਾ ਨੇ ਦੱਸਿਆ ਕਿ ਐਸ.ਐਸ.ਪੀ. ਮੈਡਮ ਅਸ਼ਵਨੀ ਗੋਟਿਆਲ ਦੇ ਆਦੇਸ਼ਾਂ ਹੇਠ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਦੀ ਭਾਵਨਾ ਕਾਇਮ ਰੱਖਣ ਲਈ ਪੈਰਾ ਮਿਲਟਰੀ ਫੋਰਸ ਸਮੇਤ ਵੱਖ-ਵੱਖ ਬਜਾਰਾ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਚ ਪੁਲਿਸ ਦਾ ਖੌਫ ਪੈਦਾ ਕਰਨਾ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕਿਸੇ ਸਮਾਜ ਵਿਰੋਧੀ ਅਨਸਰ ਜਾਂ ਕਿਸੇ ਗੈਰ-ਕਾਨੂੰਨੀ ਕੰਮ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਜਾਂ ਪੁਲਿਸ ਹੈਲਪ ਲਾਈਨ ਨੰਬਰ 112 ਤੇ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।


LEAVE A REPLY

Please enter your comment!
Please enter your name here